ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਵੱਲੋਂ ਅਸਤੀਫਾ

ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਰਾਸ਼ਟਰਪਤੀ ਭਵਨ ਨੂੰ ਭੇਜ ਦਿੱਤਾ ਹੈ। ਅਨਿਲ ਬੈਜਲ ਨੇ ਪੰਜ ਸਾਲ ਚਾਰ ਮਹੀਨੇ ਤੋਂ ਵੱਧ ਦਾ ਕਾਰਜਕਾਲ ਪੂਰਾ ਕਰਨ ਤੋਂ ਬਾਅਦ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਅਸਤੀਫੇ ਕਾਰਨ ਸਿਆਸੀ ਗਲਿਆਰਿਆਂ ‘ਚ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ ਹੈ। ਅਨਿਲ ਬੈਜਲ ਵੀ ਆਈਏਐਸ ਅਧਿਕਾਰੀ ਰਹਿ ਚੁੱਕੇ ਹਨ। ਅਨਿਲ ਬੈਜਲ ਨੂੰ 31 ਦਸੰਬਰ 2016 ਨੂੰ ਦਿੱਲੀ ਦਾ ਉਪ ਰਾਜਪਾਲ ਬਣਾਇਆ ਗਿਆ ਸੀ। ਲੈਫਟੀਨੈਂਟ ਗਵਰਨਰ ਬੈਜਲ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਚਾਲੇ ਹਮੇਸ਼ਾ ਕਿਸੇ ਨਾ ਕਿਸੇ ਮੁੱਦੇ ‘ਤੇ ਵਿਵਾਦ ਹੁੰਦਾ ਰਿਹਾ ਹੈ।

Total Views: 292 ,
Real Estate