ਪੈਟਰੋਲ 9.50 ਰੁਪਏ ਅਤੇ ਡੀਜ਼ਲ 7 ਰੁਪਏ ਕੀਤਾ ਸਸਤਾ

ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਕੇਂਦਰ ਸਰਕਾਰ ਨੇ ਸ਼ਨੀਵਾਰ ਨੂੰ ਵੱਡੀ ਰਾਹਤ ਦੇਣ ਦਾ ਐਲਾਨ ਕੀਤਾ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਅਸੀਂ ਪੈਟਰੋਲ ‘ਤੇ ਕੇਂਦਰੀ ਆਬਕਾਰੀ ਡਿਊਟੀ (ਐਕਸਾਈਜ਼ ਡਿਊਟੀ) ਅੱਠ ਰੁਪਏ ਅਤੇ ਡੀਜ਼ਲ ‘ਤੇ ਛੇ ਰੁਪਏ ਘਟਾ ਰਹੇ ਹਾਂ। ਇਸ ਨਾਲ ਪੈਟਰੋਲ ਦੀ ਕੀਮਤ 9.50 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 7 ਰੁਪਏ ਪ੍ਰਤੀ ਲੀਟਰ ਘੱਟ ਜਾਵੇਗੀ।ਇਸ ਦੇ ਨਾਲ ਹੀ ਸਿਲੰਡਰ 200 ਰੁਪਏ ਸਸਤਾ ਕੀਤਾ ਗਿਆ ਹੈ .

Total Views: 584 ,
Real Estate