ਜਥੇਦਾਰ ਨੂੰ ਹਟਾਓ- ਰਾਜਾ ਵੜਿੰਗ

ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਵੱਲੋਂ ਲਾਇਸੰਸੀ ਹਥਿਆਰਾਂ ਬਾਰੇ ਦਿੱਤੇ ਗਏ ਬਿਆਨ ਤੇ ਸਿਆਸਤ ਗਰਮਾ ਗਈ ਹੈ। ਜਥੇਦਾਰ ਦੇ ਬਿਆਨ ਤੇ ਜਿੱਥੇ ਸੀਐਮ ਪੰਜਾਬ ਭਗਵੰਤ ਮਾਨ ਨੇ ਜਥੇਦਾਰ ਨੂੰ ਮੋੜਵਾਂ ਜਵਾਬ ਦਿੰਦਿਆਂ ਕਿਹਾ ਹੈ ਕਿ, ਹਥਿਆਰਾਂ ਦੀ ਵਡਿਆਈ ਕਰਨ ਦੀ ਬਜਾਏ ਸ਼ਾਂਤੀ ਅਤੇ ਭਾਈਚਾਰੇ ਦਾ ਸੰਦੇਸ਼ ਫੈਲਾਓ, ਉਥੇ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਜਥੇਦਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ। ਸੋਸ਼ਲ ਮੀਡੀਆ ਤੇ ਪੋਸਟ ਸ਼ੇਅਰ ਕਰਦੇ ਹੋਏ ਰਾਜਾ ਵੜਿੰਗ ਨੇ ਲਿਖਿਆ ਕਿ, ਬਿਨਾਂ ਤੱਥਾਂ ਦੇ ਕੋਈ ਵੀ ਬਿਆਨ ਸਮਾਜ ਲਈ ਖ਼ਤਰਨਾਕ ਹੈ। ਸਿੱਖਾਂ ਨੂੰ ਆਧੁਨਿਕ ਲਾਇਸੈਂਸੀ ਹਥਿਆਰਾਂ ਨਾਲ ਲੈਸ ਕਰਨ ਬਾਰੇ ਜਥੇਦਾਰ ਦਾ ਬਿਆਨ ਸ਼ਰਾਰਤੀ ਅਤੇ ਭਾਈਚਾਰਕ ਸਾਂਝ ਨੂੰ ਖ਼ਤਰਾ ਪੈਦਾ ਕਰਨ ਵਾਲਾ ਹੈ। ਮੈਂ ਪੰਜਾਬ ਦੀ ਸ਼ਾਂਤੀ ਲਈ ਉਸਨੂੰ (ਜਥੇਦਾਰ) ਉੱਚ ਅਹੁਦੇ ਤੋਂ ਹਟਾਉਣ ਦੀ ਜ਼ੋਰਦਾਰ ਮੰਗ ਕਰਦਾ ਹਾਂ।

Total Views: 265 ,
Real Estate