
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਹੈ। ਸਿਹਤ ਮੰਤਰੀ ਵਿਜੇ ਸਿੰਗਲਾ ਖਿਲਾਫ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਦੇ ਠੋਸ ਸਬੂਤ ਮਿਲੇ ਹਨ।ਮੰਤਰੀ ਅਹੁਦੇ ਤੋਂ ਹਟਾਏ ਗਏ ਡਾਕਟਰ ਵਿਜੇ ਸਿੰਗਲਾ ਨੂੰ ਐਂਟੀ ਕਰੱਪਸ਼ਨ ਬ੍ਰਾਂਚ ਗ੍ਰਿਫਤਾਰ ਕਰ ਲਿਆ ਗਿਆ ਹੈ।ਅਧਿਕਾਰੀਆਂ ਤੋਂ ਠੇਕੇ ‘ਤੇ 1% ਕਮਿਸ਼ਨ ਦੀ ਮੰਗ ਕਰਨ ਵਾਲੇ ਸਿਹਤ ਮੰਤਰੀ ਵਿਜੇ ਸਿੰਗਲਾ ‘ਤੇ ਕਾਰਵਾਈ ਹੋਈ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕੀਤਾ ਹੈ। ਦੱਸ ਦੇਈਏ ਕਿ ਦੇਸ਼ ਦੇ ਇਤਿਹਾਸ ਵਿੱਚ ਦੂਜੀ ਵਾਰ ਕਿਸੇ ਮੁੱਖ ਮੰਤਰੀ ਨੇ ਸਿੱਧੇ ਆਪਣੇ ਮੰਤਰੀ ‘ਤੇ ਸਖ਼ਤ ਐਕਸ਼ਨ ਲਿਆ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ 1% ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ, ਉਸ ਉਮੀਦ ‘ਤੇ ਖਰਾ ਉਤਰਨਾ ਸਾਡਾ ਫਰਜ਼ ਹੈ। ਸਾਲ 2015 ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਆਪਣੇ ਇੱਕ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਸੀ, ਅੱਜ ਦੇਸ਼ ਵਿੱਚ ਅਜਿਹਾ ਦੂਜੀ ਵਾਰ ਹੋ ਰਿਹਾ ਹੈ।ਭਗਵੰਤ ਮਾਨ ਨੇ ਕਿਹਾ ਕਿ ਜਦੋਂ ਤੱਕ ਭਾਰਤ ਵਿੱਚ ਅਰਵਿੰਦ ਕੇਜਰੀਵਾਲ ਵਰਗੀ ਮਾਂ ਦਾ ਪੁੱਤਰ ਤੇ ਭਗਵੰਤ ਮਾਨ ਵਰਗੇ ਸਿਪਾਹੀ ਹਨ, ਭ੍ਰਿਸ਼ਟਾਚਾਰ ਵਿਰੁੱਧ ਮਹਾਨ ਜੰਗ ਜਾਰੀ ਰਹੇਗੀ। ਅਰਵਿੰਦ ਕੇਜਰੀਵਾਲ ਨੇ ਵਾਅਦਾ ਕੀਤਾ ਸੀ ਕਿ ਅਸੀਂ ਭ੍ਰਿਸ਼ਟਾਚਾਰ ਦੇ ਸਿਸਟਮ ਨੂੰ ਜੜੋਂ ਪੁੱਟ ਦੇਵਾਂਗੇ, ਅਸੀਂ ਸਾਰੇ ਉਨ੍ਹਾਂ ਦੇ ਸਿਪਾਹੀ ਹਾਂ, 1% ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ।



















