ਇਮਰਾਨ ਖਾਨ ਦੀ ਰੈਲੀ ਤੋਂ ਘਬਰਾਈ ਨਵੀਂ ਪਾਕਿਸਤਾਨ ਸਰਕਾਰ ਨੇ ਲਾਈ ਪਾਬੰਦੀ

 
ਪਾਕਿਸਤਾਨ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਦੀ 25 ਮਈ ਨੂੰ ਵਿਸ਼ਾਲ ਰੈਲੀ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ ਇਸ ਤੋਂ ਪਹਿਲਾਂ ਪਾਕਿ ਸਰਕਾਰ ਨੇ ਦੇਸ਼ ਭਰ ਵਿੱਚ ਰਾਤੋ-ਰਾਤ ਛਾਪੇ ਮਾਰ ਕੇ 100 ਤੋਂ ਵੱਧ ਸਮਰਥਕਾਂ ਨੂੰ ਹਿਰਾਸਤ ਵਿਚ ਲਿਆ ਸੀ। ਇਸ ਤੋਂ ਪਹਿਲਾਂ ਇਮਰਾਨ ਖਾਨ ਨੇ ਸ਼ਨਿੱਚਰਵਾਰ ਨੂੰ ਆਪਣੇ ਸਮਰਥਕਾਂ ਨੂੰ ਕੌਮੀ ਅਸੈਂਬਲੀ ਨੂੰ ਭੰਗ ਕਰਨ ਅਤੇ ਦੇਸ਼ ਵਿੱਚ ਨਵੀਆਂ ਚੋਣਾਂ ਕਰਵਾਉਣ ਲਈ 25 ਮਈ ਨੂੰ ਇਸਲਾਮਾਬਾਦ ਲਈ ਸ਼ਾਂਤੀਪੂਰਵਕ ਮਾਰਚ ਕਰਨ ਲਈ ਕਿਹਾ ਸੀ। ਹਾਲਾਂਕਿ ਪਾਕਿਸਤਾਨ ਦੀ ਗਠਜੋੜ ਸਰਕਾਰ ਨੇ ਦੇਸ਼ ਵਿੱਚ ਜਲਦੀ ਚੋਣਾਂ ਕਰਾਉਣ ਦੀ ਮੰਗ ਨੂੰ ਖਾਰਜ ਕਰਦਿਆਂ ਕਿਹਾ ਹੈ ਕਿ ਸਰਕਾਰ ਆਪਣਾ ਕਾਰਜਕਾਲ ਪੂਰਾ ਕਰੇਗੀ ਅਤੇ ਅਗਲੇ ਸਾਲ ਚੋਣਾਂ ਹੋਣਗੀਆਂ। ਗ੍ਰਹਿ ਮੰਤਰੀ ਰਾਣਾ ਸਨਾਉੱਲਾ ਨੇ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਕਰਨਾ ਹਰ ਕਿਸੇ ਦਾ ਹੱਕ ਹੈ ਪਰ ਉਹ (ਖਾਨ ਦੇ ਸਮਰਥਕ) ਸ਼ਾਂਤਮਈ ਪ੍ਰਦਰਸ਼ਨ ਕਰਨ ਲਈ ਨਹੀਂ ਆ ਰਹੇ।
Total Views: 478 ,
Real Estate