ਕਾਂਗਰਸ ਨੇਤਾ ਕਪਿਲ ਸਿੱਬਲ ਨੇ ਸਮਾਜਵਾਦੀ ਪਾਰਟੀ ਵੱਲੋਂ ਭਰੇ ਕਾਗਜ !

ਕਾਂਗਰਸ ਨੇਤਾ ਕਪਿਲ ਸਿੱਬਲ ਨੇ ਲਖਨਊ ਵਿੱਚ ਸਮਾਜਵਾਦੀ ਪਾਰਟੀ (ਐਸਪੀ) ਦੇ ਮੁਖੀ ਅਖਿਲੇਸ਼ ਯਾਦਵ ਦੀ ਮੌਜੂਦਗੀ ਵਿੱਚ ਰਾਜ ਸਭਾ ਚੋਣ ਲਈ ਨਾਮਜ਼ਦਗੀ ਦਾਖਲ ਕੀਤੀ ਹੈ । ਸੀਨੀਅਰ ਕਾਂਗਰਸ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ ਨੇ ਅੱਜ ਸਾਰਿਆਂ ਨੂੰ ਉਸ ਵੇਲੇ ਹੈਰਾਨ ਕਰ ਦਿੱਤਾ ਜਦੋਂ ਉਨ੍ਹਾਂ ਸਮਾਜਵਾਦੀ ਪਾਰਟੀ ਦੀ ਟਿਕਟ ‘ਤੇ ਰਾਜ ਸਭਾ ਲਈ ਨਾਮਜ਼ਦਗੀ ਕਾਗਜ਼ ਦਾਖਲ ਕੀਤੇ।ਸਮਾਜਵਾਦੀ ਪਾਰਟੀ ਵੱਲੋਂ ਸਿੱਬਲ ਲਈ ਇਸ ਨੂੰ ਵੱਡਾ ਇਨਾਮ ਮੰਨਿਆ ਜਾ ਰਿਹਾ ਹੈ। ਉਹ ਸੁਪਰੀਮ ਕੋਰਟ ਵਿੱਚ ਆਜ਼ਮ ਖਾਨ ਦੇ ਵਕੀਲ ਹਨ। ਖਾਨ ਨੇ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਕਿਹਾ ਸੀ ਕਿ ਜੇਕਰ ਪਾਰਟੀ ਉਨ੍ਹਾਂ (ਸਿੱਬਲ) ਨੂੰ ਰਾਜ ਸਭਾ ਭੇਜਦੀ ਹੈ ਤਾਂ ਉਨ੍ਹਾਂ ਨੂੰ ਸਭ ਤੋਂ ਜ਼ਿਆਦਾ ਖੁਸ਼ੀ ਹੋਵੇਗੀ।

Total Views: 387 ,
Real Estate