ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਕਿਵੇਂ ਲੈ ਸਕਣਗੇ ਪ੍ਰਤੀ ਏਕੜ 1500 ਰੁਪਏ

ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲਿਆਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਪੋਰਟਲ ਜਾਰੀ ਕੀਤਾ ਹੈ। ਜਿਸ ਸਬੰਧ ਜਾਣਕਾਰੀ ਭਗਵੰਤ ਮਾਨ ਵਲੋਂ ਟਵੀਟ ਕਰਕੇ ਵੀ ਦਿੱਤੀ ਗਈ ਹੈ। ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਪੋਰਟਲ ‘ਤੇ ਰਜਿਸਟ੍ਰੇਸ਼ਨ ਕਰ ਸਕਣਗੇ। ਰਜਿਸਟ੍ਰੇਸ਼ਨ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਮਿਲਣਗੇ। ਪੰਜਾਬ ਸਰਕਾਰ ਸਿੱਧੀ ਬਿਜਾਈ ‘ਤੇ ਪ੍ਰਤੀ ਏਕੜ 1500 ਰੁਪਏ ਸਰਕਾਰ ਦੇਵੇਗੀ । ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਸਾਨੂੰ ਖੁਸ਼ੀ ਹੈ ਕਿ ਪੰਜਾਬ ਦਾ ਪਾਣੀ ਬਚਾਉਣ ਦੀ ਸਾਡੀ ਮੁਹਿੰਮ ਨੂੰ ਕਿਸਾਨ ਭਰਾਵਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਸੀ।।ਅੱਜ ਇੱਕ ਪੋਰਟਲ ਲਾਂਚ ਕੀਤਾ ਜਿੱਥੇ ਕਿਸਾਨ ਆਪਣਾ ਨਾਮ ਤੇ ਜਾਣਕਾਰੀ ਭਰਕੇ ਸਰਕਾਰ ਦੀ ਸਕੀਮ ਦਾ ਲਾਭ ਲੈ ਸਕਦੇ ਹਨ।

Total Views: 321 ,
Real Estate