ਇੱਕ ਹੋਰ ਕੇਸ ‘ਚ ਸਿਮਰਜੀਤ ਬੈਂਸ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ

ਸਾਬਕਾ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਦੋ ਸਾਲ ਪਹਿਲਾਂ ਦਰਜ ਕਰਵਾਏ ਮਾਣਹਾਨੀ ਦੇ ਕੇਸ ਦੀ ਸੁਣਵਾਈ ਲਈ ਪਟਿਆਲਾ ਅਦਾਲਤ ’ਚ ਪੇਸ਼ ਨਾ ਹੋਣ ਕਾਰਨ ਲੁਧਿਆਣਾ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਪਟਿਆਲਾ ਦੀ ਇਕ ਅਦਾਲਤ ਵੱਲੋਂ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਬੈਂਸ ਦੇ ਜ਼ਮਾਨਤੀਆਂ ਨੂੰ ਵੀ ਅਜਿਹੇ ਹੀ ਵਾਰੰਟ ਜਾਰੀ ਹੋਏ ਹਨ। ਇਸ ਮਾਮਲੇ ’ਤੇ ਅਗਲੀ ਸੁਣਵਾਈ 8 ਜੂਨ ਨੂੰ ਹੋਣੀ ਹੈ। ਬ੍ਰਹਮ ਮਹਿੰਦਰਾ ਦੇ ਵਕੀਲ ਨੇ ਵਾਰੰਟ ਜਾਰੀ ਕੀਤੇ ਜਾਣ ਦੀ ਪੁਸ਼ਟੀ ਕੀਤੀ ਹੈ।

Total Views: 400 ,
Real Estate