ਸੁਰੱਖਿਆ ਵਾਪਸੀ ਦੇ ਦਸਤਾਵੇਜ ਕਿਵੇਂ ਲੀਕ ਹੋਏ, ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸੁਰੱਖਿਆ ਵਾਪਸ ਲਏ ਜਾਣ ਦਾ ਮੁੱਦਾ ਪੰਜਾਬ ਹਰਿਆਣਾ ਹਾਈਕੋਰਟ ਪੁੱਜ ਗਿਆ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਜਵਾਬ ਤਲਬ ਕੀਤਾ ਹੈ ਕਿ ਵਿਧਾਇਕਾਂ ਕੋਲੋਂ ਲਈ ਸੁਰੱਖਿਆ ਵਾਪਸੀ ਦੇ ਦਸਤਾਵੇਜ਼ ਲੀਕ ਕਿਵੇਂ ਹੋਏ ਹਨ। ਸੁਰੱਖਿਆ ਵਾਪਸੀ ਦਾ ਮੁੱਦਾ ਹਾਈਕੋਰਟ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵੀਰ ਸਿੰਘ ਲੋਪੋਕੇ ਨੇ ਰੱਖਿਆ ਹੈ। ਉਨ੍ਹਾਂ ਸੁਰੱਖਿਆ ਨੂੰ ਲੈ ਕੇ ਪਟੀਸ਼ਨ ਦਾਖਲ ਕੀਤੀ ਹੈ, ਜਿਸ ਪਿੱਛੋਂ ਅਦਾਲਤ ਨੇ ਉਨ੍ਹਾਂ ਦੇ 2 ਸੁਰੱਖਿਆ ਕਰਮੀ ਬਹਾਲ ਕੀਤੇ ਹਨ।
ਇਸਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ ਹੈ ਕਿ ਸੁਰੱਖਿਆ ਵਾਪਸ ਲੈਣ ਦੇ ਦਸਤਾਵੇਜ ਕਿਵੇਂ ਲੀਕ ਹੋਏ ਹਨ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਇਹ ਵੀ ਪੁੱਛਿਆ ਹੈ ਕਿ ਵਿਧਾਇਕਾਂ ਤੋਂ ਸੁਰੱਖਿਆ ਕਿਸ ਆਧਾਰ ‘ਤੇ ਵਾਪਸ ਲਈ ਗਈ ਸੀ। ਹਾਈਕੋਰਟ ਨੇ ਹੁਣ ਮਾਮਲੇ ਦੀ ਅਗਲੀ ਸੁਣਵਾਈ 2 ਜੂਨ ਨੂੰ ਰੱਖੀ ਹੈ।

Total Views: 368 ,
Real Estate