ਸਿੱਧੂ ਮੂਸੇਵਾਲਾ ਮਾਮਲੇ ‘ਤੇ ਡੀਜੀਪੀ ਦਾ ਸਪਸ਼ਟੀਕਰਨ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਸੀ ਉਨ੍ਹਾਂ ਦੇ ਪੁੱਤਰ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਗੈਂਗਵਾਰ ਨਾਲ ਜੋੜ ਕੇ ਪੇਸ਼ ਕੀਤਾ ਗਿਆ, ਜਿਸ ‘ਤੇ ਉਨ੍ਹਾਂ ਨੂੰ ਇਤਰਾਜ਼ ਸੀ।ਇਸ ‘ਤੇ ਹੁਣ ਡੀਜੀਪੀ ਵੱਲੋਂ ਪੰਜਾਬ ਸਪਸ਼ਟੀਕਰਨ ਜਾਰੀ ਹੋਇਆ ਹੈ।ਡੀਜੀਪੀ ਭਵਰਾ ਨੇ ਆਪਣੀ ਪ੍ਰੈਸ ਕਾਨਫਰੰਸ ਬਾਰੇ ਸਪਸ਼ਟੀਕਰਨ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਮੂਸੇਵਾਲਾ ਨੂੰ ਗੈਂਗਸਟਰ ਨਹੀਂ ਕਿਹਾ ਜਾਂ ਉਨ੍ਹਾਂ ਦਾ ਸਬੰਧ ਗੈਂਗਸਟਰਾਂ ਨਾਲ ਨਹੀਂ ਜੋੜਿਆ।ਇੱਕ ਪ੍ਰੈਸ ਰਿਲੀਜ਼ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਗੋਲਡੀ ਬਰਾੜ ਨੇ ਲਾਰੈਂਸ ਸਮੂਹ ਵੱਲੋਂ ਜ਼ਿੰਮੇਵਾਰੀ ਲਈ ਹੈ। ਕਤਲ ਦੇ ਮਾਮਲੇ ਵਿੱਚ ਹਰ ਪੱਖ ਤੋਂ ਜਾਂਚ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਡੀਜੀਪੀ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਦੇ ਬਿਆਨ ਦਾ ਮੀਡੀਆ ਦੇ ਇੱਕ ਸੈਕਸ਼ਨ ਦੁਆਰਾ ਗਲਤ ਅਰਥ ਕੱਢਿਆ ਗਿਆ ਹੈ ਅਤੇ ਉਹ ਸਰਦਾਰ ਮੂਸੇਵਾਲਾ ਦਾ ਪੂਰਾ ਸਨਮਾਨ ਕਰਦੇ ਹਨ।
Total Views: 267 ,
Real Estate