
ਬੀਤੇ ਕੱਲ੍ਹ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਹੋਣ ਮਗਰੋਂ ਉਸ ਦੀ ਲਾਸ਼ ਸ਼ਾਮ ਵੇਲੇ ਸਸਕਾਰ ਨਾ ਕਰਨ ਦਾ ਫੈਸਲਾ ਕੀਤਾ। ਪਹਿਲਾਂ ਪਰਿਵਾਰ ਵੱਲੋਂ ਪੋਸਟਮਾਰਟਮ ਕਰਨ ਤੋਂ ਵੀ ਇਨਕਾਰ ਕੀਤਾ ਗਿਆ ਸੀ ਉਨ੍ਹਾਂ ਦੀ ਮੰਗ ਸੀ ਕਿ ਦੋਸ਼ੀਆਂ ਨੂੰ ਫੜੇ ਜਾਣ ਤੋਂ ਬਾਅਦ ਹੀ ਪੋਸਟਮਾਰਟਮ ਕੀਤਾ ਜਾਵੇਗਾ ਪਰ ਬਾਅਦ ਵਿਚ ਪਰਿਵਾਰ ਵੱਲੋਂ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਕਰਨ ਲਈ ਸਹਿਮਤੀ ਦੇ ਦਿੱਤੀ ਗਈ ਸੀ। ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਗਾਇਕ ਤੇ ਸਿਆਸਤਦਾਨ ਪਿੰਡ ਮੂਸਾ ਵਿਚ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਪੁੱਜੇ ਹਨ । ਪ੍ਰਸ਼ੰਸਕਾਂ ਵੱਲੋਂ ਪੰਜਾਬ ਸਰਕਾਰ ਤੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਮਾਨਸਾ ਵਿਚ ਕਈ ਥਾਵਾਂ ‘ਤੇ ਬਾਜ਼ਾਰ ਵੀ ਬੰਦ ਰਹੇ। ਸ਼ਾਮ ਨੂੰ ਕੈਂਡਲ ਮਾਰਚ ਵੀ ਕੱਢਿਆ ।
Total Views: 493 ,
Real Estate



















