
ਲੁਧਿਆਣਾ ਦੀ ਅਦਾਲਤ ਵੱਲੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਬੇਟੇ ਅਜੇਪ੍ਰੀਤ ਸਿੰਘ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਦਰਅਸਲ ਅਜੇ ਪ੍ਰੀਤ ਸਿੰਘ ਯੂਥ ਅਕਾਲੀ ਦਲ ਦੇ ਸਾਬਕਾ ਆਗੂ ਗੁਰਦੀਪ ਸਿੰਘ ਗੋਸ਼ਾ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਨਾਮਜ਼ਦ ਹੈ। ਅਦਾਲਤ ਵੱਲੋਂ ਅਜੇ ਪ੍ਰੀਤ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕਰਨ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ। ਪਿਛਲੇ ਸਾਲ ਸਿਮਰਜੀਤ ਸਿੰਘ ਬੈਂਸ ਦੇ ਬੇਟੇ ਅਜੇਪ੍ਰੀਤ ਸਿੰਘ ਤੇ ਉਹਨਾਂ ਦੇ ਸਮਰਥਕਾਂ ਦੀ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਤੇ ਉਹਨਾਂ ਦੇ ਸਮਰਥਕਾਂ ਨਾਲ ਝੜਪ ਹੋਈ ਸੀ। ਮਾਮਲੇ ਵਿਚ ਪੁਲਿਸ ਨੇ ਦੋਨਾਂ ਪੱਖਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਅਦਾਲਤ ਵੱਲੋਂ ਸੰਮਨ ਜਾਰੀ ਕਰਨ ਦੇ ਬਾਵਜੂਦ ਅਜੇਪ੍ਰੀਤ ਸਿੰਘ ਸੁਣਵਾਈ ਮੌਕੇ ਹਾਜ਼ਰ ਨਹੀਂ ਹੋਏ, ਜਿਸ ਦੇ ਚਲਦਿਆਂ ਅਦਾਲਤ ਨੇ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ।
Total Views: 501 ,
Real Estate



















