
ਓਕਲਾਹੋਮਾ ਦੇ ਟਲਸਾ ਵਿੱਚ ਇੱਕ ਹਸਪਤਾਲ ਵਿੱਚ ਹੋਈ ਗੋਲੀਬਾਰੀ ਦੌਰਾਨ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਇਸ ਦੌਰਾਨ ਸ਼ੱਕੀ ਹਮਲਾਵਰ ਦੀ ਵੀ ਮੌਤ ਹੋ ਗਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਅਜੇ ਵੀ ਸੇਂਟ ਫ੍ਰਾਂਸਿਸ ਹਸਪਤਾਲ ਦੇ ਕੈਂਪਸ ਨੂੰ ਖਾਲੀ ਕਰਵਾਉਣ ਦਾ ਕੰਮ ਕਰ ਰਹੇ ਹਨ, ਜਿੱਥੇ ਰਿਪੋਰਟਾਂ ਮਿਲੀਆਂ ਸਨ ਕਿ ਉੱਥੇ ਇੱਕ ਰਾਈਫਲ ਵਾਲਾ ਵਿਅਕਤੀ ਵੜ੍ਹ ਆਇਆ । ਉਨ੍ਹਾਂ ਮੁਤਾਬਕ, ਸ਼ੱਕੀ ਵਿਅਕਤੀ ਕੋਲ ਇੱਕ ਲੰਬੀ ਰਾਈਫਲ ਹੈਂਡ ਗੰਨ ਦੇਖੀ ਗਈ ਹੈ। ਹਮਲੇ ਲਈ ਸੰਭਾਵਿਤ ਉਦੇਸ਼ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ। ਡਿਪਟੀ ਬਰੂਕਸ ਨੇ ਕਿਹਾ ਕਿ ਪੁਲਿਸ ਨੂੰ ਸਥਾਨਕ ਸਮੇਂ ਮੁਤਾਬਕ ਸ਼ਾਮੀਂ 4:52 ਘਟਨਾ ਬਾਰੇ ਫੋਨ ‘ਤੇ ਪੁਲਿਸ ਨੂੰ ਜਾਣਕਾਰੀ ਮਿਲੀ ਅਤੇ ਉਹ ਤਿੰਨ ਮਿੰਟਾਂ ਵਿੱਚ ਘਟਨਾ ਸਥਾਨ ‘ਤੇ ਪਹੁੰਚ ਗਈ। ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੂੰ ਟਲਸਾ ਗੋਲੀਬਾਰੀ ਬਾਰੇ ਜਾਣਕਾਰੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਪਿਛਲੇ ਸ਼ਨੀਵਾਰ, ਟੈਕਸਸ ਦੇ ਇੱਕ ਸਕੂਲ ਵਿੱਚ ਹੋਈ ਗੋਲੀਬਾਰੀ ਦੌਰਾਨ 19 ਬੱਚਿਆਂ ਅਤੇ ਦੋ ਅਧਿਆਪਕਾਂ ਦੀ ਮੌਤ ਹੋ ਗਈ ਸੀ।
















