ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਤੋਂ ਜੈੱਡ ਸ੍ਰੇਣੀ ਦੀ ਸਕਿਓਰਿਟੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ੈਡ ਸਕਿਊਰਿਟੀ ਦੇ ਪ੍ਰਸਤਾਵ ਨੂੰ ਵਾਪਸ ਲੈਣ ਦੀ ਅਪੀਲ ਕੀਤੀ। ਕੇਂਦਰ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਐਲਾਨ ਕੀਤਾ ਹੈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਸਿੱਖੀ ਦੇ ਪ੍ਰਚਾਰ ਲਈ ਦੇਸ਼-ਵਿਦੇਸ਼ ਜਾਣਾ ਪੈਂਦਾ ਹੈ, ਇਸ ਲਈ ਮੈਂ ਇਹ ਸਕਿਊਰਿਟੀ ਨਹੀਂ ਰੱਖਣਾ ਚਾਹੁੰਦਾ। ਫਿਲਹਾਲ ਜਥੇਦਾਰ ਅਕਾਲ ਤਖਤ ਸਾਹਿਬ ਦੀ ਸੁਰੱਖਿਆ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਟਾਸਕ ਫੋਰਸ ਤਾਇਨਾਤ ਹੈ।
ਪਿਛਲੇ ਦਿਨਾਂ ‘ਚ ਹੀ ਪੰਜਾਬ ਸਰਕਾਰ ਨੇ ਜਥੇਦਾਰ ਦੀ ਅੱਧੀ ਸੁਰੱਖਿਆ ਵਾਪਸ ਲੈ ਲਈ ਸੀ। ਇਸ ‘ਤੇ ਜਥੇਦਾਰ ਵੱਲੋਂ ਜਵਾਬ ਵਿੱਚ ਬਾਕੀ ਅਧਿਕਾਰੀਆਂ ਨੂੰ ਵੀ ਵਾਪਸ ਕਰਨ ਲਈ ਸਵੈ-ਇੱਛਾ ਨਾਲ ਕਿਹਾ ਸੀ। ਘੰਟਿਆਂ ਬਾਅਦ ਸੁਨੇਹਾ ਆਇਆ ਕਿ ਉਨ੍ਹਾਂ ਦੀ ਸੁਰੱਖਿਆ ਬਹਾਲ ਕਰ ਦਿੱਤੀ ਗਈ ਹੈ ਪਰ ਜਥੇਦਾਰ ਨੇ ਉਨ੍ਹਾਂ ਨੂੰ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਹਰਪ੍ਰੀਤ ਸਿੰਘ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦੇ ਛੇ ਅਧਿਕਾਰੀ ਤਾਇਨਾਤ ਸਨ।
ਜਥੇਦਾਰ ਹਰਪ੍ਰੀਤ ਸਿੰਘ ਨੇ ਕੇਂਦਰ ਦਾ ਧੰਨਵਾਦ ਕਰਦਿਆਂ Z ਸਕਿਊਰਿਟੀ ਦੀ ਪੇਸ਼ਕਸ਼ ਠੁਕਰਾਈ
Total Views: 253 ,
Real Estate