ਸਿੱਖ ਜਥੇਬੰਦੀਆਂ ਤੋਂ ਬਾਅਦ ਪੰਜਾਬ ਸਰਕਾਰ ਵੀ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ‘ਚ ਲੱਗੀ

ਬਠਿੰਡਾ ਦੇ ਆਦੇਸ਼ ਮੈਡੀਕਲ ਕਾਲਜ ਅਤੇ ਰਿਸਰਚ ਕੇਂਦਰ ਵਿਖੇ ਮੈਡੀਕਲ ਅਤੇ ਪੈਰਾਮੈਡੀਕਲ ਕੋਰਸਾਂ ਦੀ ਸਿੱਖਿਆ ਲੈ ਰਹੇ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਪੁਲਿਸ ਪ੍ਰਸ਼ਾਸਨ ਨੇ ਕਾਲਜ ਦੇ ਬਾਹਰ ਪੁਲਿਸ ਸੁਰੱਖਿਆ ਬਲ ਦੀਆਂ ਟੀਮਾਂ ਤਾਇਨਾਤ ਕੀਤੀਆਂ ਹਨ।
ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਰਹੇ ਓਮਰ ਅਬਦੁੱਲਾਹ ਨੇ ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਸੱਜੇਪੱਖੀ ਸੰਗਠਨਾਂ ਦੇ ਗੁੱਸੇ ਦਾ ਸਾਹਮਣਾ ਕਰ ਰਹੇ ਕਸ਼ਮੀਰੀ ਵਿਦਿਆਰਥੀਆਂ ਦੀ ਮਦਦ ਲਈ ਸਿੱਖ ਸੰਗਤ ਦਾ ਧੰਨਵਾਦ ਟਵਿੱਟਰ ਉੱਪਰ ਇੱਕ ਸੰਦੇਸ਼ ਰਾਹੀਂ ਜ਼ਾਹਰ ਕੀਤਾ ਹੈ। ਟਵੀਟ ਦੇ ਜਵਾਬ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਬਦੁੱਲਾਹ ਦਾ ਧੰਨਵਾਦ ਕੀਤਾ । ਇਸ ਦੇ ਨਾਲ ਹੀ ਜੰਮੂ ਕਸ਼ਮੀਰ ਦੀ ਸਾਬਕਾ ਮੂੱਖ ਮੰਤਰੀ ਮਹਿਬੂਬਾ ਮੁਫਤੀ ਨੇ ਵੀ ਸਿੱਖਾਂ ਦਾ ਧੰਨਵਾਦ ਟਵੀਟ ਰਾਹੀ ਕੀਤਾ ਹੈ।

Total Views: 260 ,
Real Estate