ਸ਼੍ਰੋਮਣੀ ਅਕਾਲੀ ਦਲ(ਬਾਦਲ) ਨੇ ਕਮਲਦੀਪ ਕੌਰ ਨੂੰ ਸੰਗਰੂਰ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ

ਸ਼੍ਰੋਮਣੀ ਅਕਾਲੀ ਦਲ(ਬਾਦਲ) ਨੇ ਕਮਲਦੀਪ ਕੌਰ ਨੂੰ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਅਕਾਲੀ ਦਲ, ਬਹੁਜਨ ਸਮਾਜ ਪਾਰਟੀ ਤੇ ਸਾਰੀਆਂ ਪੰਥਕ ਜਥੇਬੰਦੀਆਂ ਦਾ ਸਾਂਝਾ ਉਮੀਦਵਾਰ ਐਲਾਨ ਦਿੱਤਾ ਹੈ। ਇਹ ਫ਼ੈਸਲਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਲੀਡਰਸ਼ਿਪ, ਸੰਤ ਸਮਾਜ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ ਗਈ ਕਮੇਟੀ ਸਮੇਤ ਸਾਰੀਆਂ ਪੰਥਕ ਧਿਰਾਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਲਿਆ ਹੈ। ਕਮਲਦੀਪ ਕੌਰ ਅਕਾਲੀ ਦਲ ਦੇ ਚੋਣ ਨਿਸ਼ਾਨ ’ਤੇ ਚੋਣ ਲੜਨਗੇ। ਉਹ 6 ਜੂਨ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ।
ਕਮਲਦੀਪ ਕੌਰ ਬਲਵੰਤ ਸਿੰਘ ਰਾਜੋਆਣਾ ਦੇ ਭੈਣ ਹਨ। ਰਾਜੋਆਣਾ 26 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ।

Total Views: 526 ,
Real Estate