
ਚੰਡੀਗੜ੍ਹ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਇੱਕ ਦਿਨ ਬਾਅਦ ਖਬਰਾਂ ਹਨ ਕਿ ਬੀਜੇਪੀ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਬਰਨਾਲਾ ਦੇ ਸਾਬਕਾ ਵਿਧਾਇਕ ਕੇਵਲ ਢਿੱਲੋਂ ਨੂੰ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਕਰ ਚੁੱਕੀ ਹੈ । ਢਿੱਲੋਂ ਬਰਨਾਲਾ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ ਤੇ 2017 ਵਿਧਨ ਸਭਾ ਦੀ ਬਰਨਾਲਾ ਤੇ 2019 ਦੀ ਸੰਗਰੂਰ ਤੋਂ ਲੋਕ ਸਭਾ ਚੋਣ ਹਾਰ ਚੁੱਕੇ ਹਨ । ਪਿਛਲੇ ਸਮੇਂ ਵਿੱਚ ਉਹ ਕਾਂਗਰਸ ਵਿੱਚ ਕਈ ਅਹਿਮ ਅਹੁਦਿਆਂ ’ਤੇ ਰਹੇ ਤੇ ਸੰਗਰੂਰ ਜਿਮਣੀ ਚੋਣ ਦੇ ਐਲਾਨ ਮਗਰੋਂ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਹ ਪੰਜਾਬ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ, ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਦੇ ਮੈਂਬਰ ਵੀ ਰਹੇ ਹਨ।
Total Views: 324 ,
Real Estate



















