
ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਕਾਂਗਰਸੀ ਆਗੂ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਜਾਂਚ ਲਈ ਪੀਜੀਆਈ ਚੰਡੀਗੜ੍ਹ ਲਿਆਂਦਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੱਧੂ ਨੂੰ ਲਿਵਰ ਸਬੰਧੀ ਕੁੱਝ ਸਮੱਸਿਆਵਾਂ ਆਉਣ ਕਾਰਨ ਟੈਸਟ ਕਰਵਾਉਣ ਲਈ ਪੀਜੀਆਈ ਚੰਡੀਗੜ੍ਹ ਭੇਜਿਆ ਗਿਆ ਹੈ। ਕੁੱਝ ਅਜਿਹੇ ਟੈਸਟ ਹਨ ਜੋ ਕਿ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਚ ਉਪਲਬਧ ਨਹੀਂ ਹਨ, ਜਿਸ ਕਰ ਕੇ ਨਵਜੋਤ ਸਿੰਘ ਸਿੱਧੂ ਨੂੰ ਚੰਡੀਗੜ੍ਹ ਭੇਜਿਆ ਗਿਆ ਹੈ।ਸਵੇਰੇ ਕਰੀਬ 9 ਵਜੇ ਡਾਕਟਰਾਂ ਦੀ ਸਲਾਹ ਮੁਤਾਬਕ ਨਵਜੋਤ ਸਿੰਘ ਸਿੱਧੂ ਨੂੰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਚੰਡੀਗੜ੍ਹ ਭੇਜਿਆ ਗਿਆ ਹੈ।
Total Views: 343 ,
Real Estate



















