ਰਾਜਾ ਵੜਿੰਗ ਨੇ ਦਿੱਤੀ ਕਾਂਗਰਸੀ ਆਗੂ ਹਰੀਸ਼ ਚੌਧਰੀ ਨੂੰ ਚੇਤਾਵਨੀ

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੂੰ ਕਿਹਾ ਹੈ ਕਿ ਉਹ 3 ਸਾਲਾਂ ਦੇ ਅੰਦਰ ਪ੍ਰਧਾਨ ਵੱਜੋਂ ਆਪਣਾ ਕੰਮ ਪੱਕਾ ਕਰਕੇ ਵਿਖਾਉਣਗੇ। ਉਨ੍ਹਾਂ ਚੇਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਹੈ ਕਿ “ਜੇਕਰ ਇਹ ਉਸ ਨੂੰ ਬੜਕਾਉਣਗੇ ਤਾਂ ਲੋਕ ਇਨ੍ਹਾਂ ਨੂੰ ਫੈਂਟਣਗੇ।” ਦੋ ਦਿਨ ਪਹਿਲਾਂ ਹੀ ਪੰਜਾਬ ਕਾਂਗਰਸ ਦੇ 4 ਵੱਡੇ ਆਗੂ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ, ਜਿਸ ਕਾਰਨ ਕਾਂਗਰਸ ਦੀ ਹਾਲਤ ਪਤਲੀ ਹੋ ਗਈ ਹੈ। ਪੰਜਾਬ ਵਿਧਾਨ ਸਭਾ 2022 ਚੋਣਾਂ ਤੋਂ ਬਾਅਦ ਨਵਜੋਤ ਸਿੱਧੂ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਲਾਹੁਣ ਉਪਰੰਤ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕਾਂਗਰਸ ਨੇ ਪ੍ਰਧਾਨ ਨਿਯੁਕਤ ਕੀਤਾ ਹੈ।
ਹੁਸ਼ਿਆਰਪੁਰ ਵਿੱਚ ਰਾਜਾ ਵੜਿੰਗ ਨੇ ਹਰੀਸ਼ ਚੌਧਰੀ ਨੂੰ ਕਿਹਾ ਸੀ ਕਿ ਉਨ੍ਹਾਂ ਦੀ ਨਿਯੁਕਤੀ ਪੰਜ ਸਾਲਾਂ ਲਈ ਪਾਰਟੀ ਨੇ ਕੀਤੀ ਹੈ, ਪਰੰਤੂ ਚਰਚਾ ਹੈ ਕਿ 2 ਸਾਲਾਂ ਬਾਅਦ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਉਨ੍ਹਾਂ ਦੀ ਛੁੱਟੀ ਹੋ ਸਕਦੀ ਹੈ। ਇਸ ਲਈ ਉਨ੍ਹਾਂ ਨੇ ਕਿਹਾ ਹੈ ਕਿ ਉਹ ਆਉਣ ਵਾਲੇ 2-3 ਸਾਲਾਂ ਵਿੱਚ ਹੀ ਅਜਿਹਾ ਪੱਕਾ ਕੰਮ ਕਰ ਦੇਣਗੇ ਕਿ ਜੇਕਰ ਉਨ੍ਹਾਂ ਨੂੰ ਬਦਲਿਆ ਜਾਂਦਾ ਹੈ ਹੋ ਸਕਦਾ ਹੈ ਲੋਕ ਹਾਈਕਮਾਂਡ ਨੂੰ ਸਵਾਲ ਕਰਨਗੇ ਕਿ ਕਿਉਂ ਬਦਲਿਆ ਜਾ ਰਿਹਾ ਹੈ। ਅਜਿਹੇ ਵਿੱਚ ਰਾਜਾ ਵੜਿੰਗ ਇਹ ਸੰਦੇਸ਼ ਤਾਂ ਦੇ ਹੀ ਰਹੇ ਹਨ ਕਿ ਉਨ੍ਹਾਂ ਨੂੰ ਨਾ ਬਦਲਿਆ ਜਾਵੇ, ਉਧਰ ਦੂਜੇ ਪਾਸੇ ਇਹ ਵੀ ਕਹਿ ਰਹੇ ਹਨ ਕਿ ਉਹ ਅਜਿਹਾ ਪੱਕਾ ਕੰਮ ਕਰਨਗੇ ਕਿ ਜੇਕਰ ਉਨ੍ਹਾਂ ਨੂੰ ਬਦਲਿਆ ਗਿਆ ਤਾਂ ਇਹ ਵਰਕਰ ਉਨ੍ਹਾਂ ਨੂੰ ਵੀ ਨਹੀਂ ਬਖਸ਼ਣਗੇ।

Total Views: 223 ,
Real Estate