ਸੁਮੇਧ ਸੈਣੀ ਨੂੰ ਵੀ ਵੱਜੀ SIT ਦੀ ਅਵਾਜ

ਬੇਅਦਬੀ ਤੇ ਗੋਲ਼ੀਕਾਂਡਾਂ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਪੰਜਾਬ ਪੁਲਿਸ ਦੇ ਸਾਬਕਾ ਮੁਖੀ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਵੀ ਤਲਬ ਕਰ ਲਿਆ ਹੈ । ਐਸਆਈਟੀ ਨੇ ਸੈਣੀ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਹਨ। ਐਸਆਈਟੀ ਨੇ ਸੈਣੀ ਨੂੰ ਚੰਡੀਗੜ੍ਹ ਸਥਿਤ ਪੁਲਿਸ ਹੈੱਡਕੁਆਟਰ ਵਿੱਚ 25 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਡੀਜੀਪੀ ਸੁਮੇਧ ਸੈਣੀ ਇਸ ਮਾਮਲੇ ਵਿੱਚ ਸਭ ਤੋਂ ਉੱਚ ਅਧਿਕਾਰੀ ਹਨ, ਜਿਨ੍ਹਾਂ ਤੋਂ ਐਸਆਈਟੀ ਪੁੱਛਗਿੱਛ ਕਰੇਗੀ। ਸੈਣੀ ਤੋਂ ਪਹਿਲਾਂ ਐਸਆਈਟੀ ਨੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਤੇ ਮੌਜੂਦਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਗੋਲ਼ੀਕਾਂਡਾਂ ਸਬੰਧੀ ਮਾਮਲਿਆਂ ਵਿੱਚ ਗ੍ਰਿਫ਼ਤਾਰ ਵੀ ਕਰ ਚੁੱਕੀ ਹੈ।

Total Views: 258 ,
Real Estate