18 ਜੁਲਾਈ ਨੂੰ ਰਾਸ਼ਟਰਪਤੀ ਦੀ ਚੋਣ ਲਈ ਹੋਵੇਗੀ ਵੋਟਿੰਗ, 21 ਨੂੰ ਨਤੀਜਾ

ਚੋਣ ਕਮਿਸ਼ਨ ਨੇ ਭਾਰਤ ਦੇ ਰਾਸ਼ਟਰਪਤੀ ਦੀ ਚੋਣ ਲਈ ਅੱਜ ਤਰੀਕ ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਰਾਸ਼ਟਰਪਤੀ ਦੇ ਅਹੁਦੇ ਲਈ ਵੋਟਿੰਗ 18 ਜੁਲਾਈ ਨੂੰ ਹੋਵੇਗੀ। 21 ਜੁਲਾਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ ਤੇ ਇਸੇ ਦਿਨ ਨਵੇਂ ਰਾਸ਼ਟਰਪਤੀ ਦੇ ਨਾਮ ਦਾ ਐਲਾਨ ਕਰ ਦਿੱਤਾ ਜਾਵੇਗਾ। 29 ਜੂਨ ਤੱਕ ਨਾਮਜ਼ਦਗੀ ਕਾਗਜ਼ ਭਰੇ ਜਾ ਸਕਣਗੇ। ਵੋਟਾਂ ਦੀ ਗਿਣਤੀ ਦਿੱਲੀ ਵਿੱਚ ਹੋਵੇਗੀ। ਸੰਸਦ ਤੇ ਰਾਜਾਂ ਦੀਆਂ ਵਿਧਾਨ ਸਭਾਵਾਂ ਵਿੱਚ ਵੋਟਿੰਗ ਹੋਵੇਗੀ। ਵੋਟਿੰਗ ਦੌਰਾਨ ਕਰੋਨਾ ਨਿਯਮਾਂ ਦੀ ਪਾਲਣਾ ਲਾਜ਼ਮੀ ਹੋਵੇਗੀ।ਇਹ ਚੋਣ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖਤਮ ਹੋ ਰਿਹਾ ਹੈ ਅਤੇ ਅਗਲੇ ਰਾਸ਼ਟਰਪਤੀ ਲਈ ਉਸ ਦਿਨ ਤੋਂ ਪਹਿਲਾਂ ਚੋਣ ਹੋਣੀ ਹੈ।

Total Views: 295 ,
Real Estate