ਰਿੰਦਾ ਤੇ ਗੋਲਡੀ ਬਰਾੜ ਖਿਲਾਫ ਇੰਟਰਪੋਲ ਨੇ ਜਾਰੀ ਕੀਤਾ ਰੈੱਡ ਕਾਰਨਰ ਨੋਟਿਸ

ਇੰਟਰਪੋਲ ਨੇ ਵੀਰਵਾਰ ਦੇਰ ਸ਼ਾਮ ਭਾਰਤ ਦੇ 2 ਵੱਡੇ ਅਪਰਾਧੀਆਂ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ। ਇਨ੍ਹਾਂ ਵਿੱਚ ਗੈਂਗਸਟਰ ਤੋਂ ਅੱਤਵਾਦੀ ਬਣਿਆ ਹਰਵਿੰਦਰ ਸਿੰਘ ਸੰਧੂ ਉਰਫ਼ ਰਿੰਦਾ ਅਤੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਗੋਲਡੀ ਬਰਾੜ ਸ਼ਾਮਲ ਹਨ। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਇੱਕ ਉੱਚ ਅਧਿਕਾਰੀ ਨੇ ਦੱਸਿਆ ਕਿ ਏਜੰਸੀ ਨੇ ਇੰਟਰਪੋਲ ਹੈੱਡਕੁਆਰਟਰ ਲਿਓਨ ਤੋਂ ਇਨ੍ਹਾਂ ਦੋਵਾਂ ਮੁਲਜ਼ਮਾਂ ਬਾਰੇ ਇੰਟਰਪੋਲ ਨੂੰ ਬੇਨਤੀ ਕੀਤੀ ਸੀ ਕਿ ਇਹ ਦੋਵੇਂ ਅਪਰਾਧੀ ਭਾਰਤ ਵਿੱਚ ਕਈ ਵੱਡੀਆਂ ਵਾਰਦਾਤਾਂ ਵਿੱਚ ਸ਼ਾਮਲ ਹਨ। ਇਸ ਦੇ ਨਾਲ ਹੀ ਇਨ੍ਹਾਂ ‘ਚੋਂ ਇਕ ਅੱਤਵਾਦੀ ਗਤੀਵਿਧੀਆਂ ਨਾਲ ਵੀ ਜੁੜਿਆ ਹੋਇਆ ਹੈ। ਇਸ ਲਈ ਦੋਵਾਂ ਖਿਲਾਫ ਇੰਟਰਪੋਲ ਦਾ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਜਾਣਾ ਚਾਹੀਦਾ ਹੈ।
ਇੰਟਰਪੋਲ ਹੈੱਡਕੁਆਰਟਰ ਨੇ ਦੋਵਾਂ ਅਪਰਾਧੀਆਂ ਦੀ ਜਾਂਚ ਤੋਂ ਬਾਅਦ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਹੈ। ਇਸ ਰੈੱਡ ਕਾਰਨਰ ਨੋਟਿਸ ਦੇ ਜਾਰੀ ਹੋਣ ਤੋਂ ਬਾਅਦ ਹੁਣ ਇੰਟਰਪੋਲ ਦੇ ਸਾਰੇ ਮੈਂਬਰ ਦੇਸ਼ਾਂ ਦੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੂੰ ਦੋਵਾਂ ਨੂੰ ਗ੍ਰਿਫਤਾਰ ਕਰਨ ਦੇ ਅਧਿਕਾਰ ਮਿਲ ਗਏ ਹਨ।

Total Views: 58 ,
Real Estate