ਭਗਵੰਤ ਮਾਨ ਦੇ ਮੰਤਰੀ ਨੇ ਹਾਈਵੇਅ ‘ਤੇ ਤੇਜ ਰਫਤਾਰ ਕਾਰ ‘ਚ ਕੀਤੇ ਸਟੰਟ : 2 ਸੁਰੱਖਿਆ ਮੁਲਾਜਮਾਂ ਦੀ ਜ਼ਿੰਦਗੀ ਵੀ ਖਤਰੇ ‘ਚ ਪਾਈ

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਖਤਰਨਾਕ ਸਟੰਟ ਸਾਹਮਣੇ ਆਇਆ ਹੈ। ਉਹ ਆਪਣੀ ਐਂਡੇਵਰ ਗੱਡੀ ਦੇ ਸਨਰੂਫ ਤੋਂ ਆਪਣਾ ਹੱਥ ਹਿਲਾਉਂਦਾ ਦਿਖਾਈ ਦੇ ਰਿਹਾ ਹੈ। ਇਹ ਵੀਡੀਓ ਨੈਸ਼ਨਲ ਹਾਈਵੇ ਦਾ ਦੱਸਿਆ ਜਾ ਰਿਹਾ ਹੈ। ਕਾਰ ਤੇਜ਼ ਰਫ਼ਤਾਰ ਨਾਲ ਜਾ ਰਹੀ ਹੈ ਤੇ ਉਸ ਦੇ ਦੋ ਗੰਨਮੈਨ ਵੀ ਕਾਰ ਦਾ ਦਰਵਾਜ਼ਾ ਖੋਲ੍ਹ ਕੇ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾ ਕੇ ਬਾਹਰ ਲਟਕ ਰਹੇ ਹਨ। ਟ੍ਰੈਫਿਕ ਨਿਯਮਾਂ ਅਨੁਸਾਰ ਰਾਸ਼ਟਰੀ ਰਾਜ ਮਾਰਗ ‘ਤੇ ਇਸ ਤਰ੍ਹਾਂ ਦੇ ਸਟੰਟ ਕਰਨਾ ਨਿਯਮਾਂ ਦੀ ਉਲੰਘਣਾ ਹੈ। ਖੁਦ ਟਰਾਂਸਪੋਰਟ ਮੰਤਰੀ ਦੀ ਅਜਿਹੀ ਵੀਡੀਓ ਕਾਰਨ ਕਈ ਸਵਾਲ ਖੜ੍ਹੇ ਹੋ ਰਹੇ ਹਨ।

Total Views: 89 ,
Real Estate