PGI ਤੋਂ ਛੁੱਟੀ ਮਿਲਣ ਮਗਰੋਂ ਪ੍ਰਕਾਸ਼ ਸਿੰਘ ਬਾਦਲ ਹੁਣ ਫਿਰ ਫੋਰਟਿਸ ਹਸਪਤਾਲ ‘ਚ ਦਾਖਲ

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪਿਛਲੇ ਦਿਨੀਂ ਵੀ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ। ਪੰਜਾਬ ਦੇ 94 ਸਾਲਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਪਿਛਲੇ ਸਮੇਂ ਦੌਰਾਨ ਠੀਕ ਨਹੀਂ ਚੱਲ ਰਹੀ। 6 ਜੂਨ ਨੂੰ ਉਨ੍ਹਾਂ ਨੂੰ ਪੇਟ ਸਬੰਧੀ ਸ਼ਿਕਾਇਤਾਂ ਬਾਅਦ ਚੰਡੀਗੜ੍ਹ ਦੇ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਸੀ ਤੇ ਬਾਅਦ ਵਿੱਚ ਛੁੱਟੀ ਦੇ ਦਿੱਤੀ ਗਈ ਸੀ। ਇਸ ਸਾਲ ਦੇ ਸ਼ੁਰੂ ਵਿੱਚ ਬਾਦਲ ਕੋਵਿਡ-19 ਨਾਲ ਪੀੜਤ ਹੋ ਗਏ ਸਨ ਤੇ ਲੁਧਿਆਣਾ ਦੇ ਹਸਪਤਾਲ ਵਿੱਚ ਦਾਖਲ ਸਨ। ਫਰਵਰੀ ਵਿੱਚ ਉਨ੍ਹਾਂ ਨੂੰ ਕੋਵਿਡ ਤੋਂ ਬਾਅਦ ਸਿਹਤ ਜਾਂਚ ਲਈ ਮੁਹਾਲੀ ਦੇ ਪ੍ਰਾਈਵੇਟ ਹਸਪਤਾਲ ਵਿੱਚ ਲਿਜਾਇਆ ਗਿਆ ਸੀ।

Total Views: 595 ,
Real Estate