ਕੇਜਰੀਵਾਲ-ਭਗਵੰਤ ਮਾਨ ਦੀ ਜਲੰਧਰ ਫੇਰੀ ਤੋਂ ਪਹਿਲਾਂ ਅਸਲਾ ਜਮਾਂ ਕਰਵਾਉਣ ਦੇ ਹੋਏ ਫਰਮਾਨ

ਜਲੰਧਰ ਵਿਚ ਸਰਕਾਰੀ ਵਾਲਵੋ ਬੱਸਾਂ ਨੂੰ ਦਿੱਲੀ ਏਅਰਪੋਰਟ ਤੱਕ ਜਾਣ ਦੀ ਸ਼ੂਰੂਆਤ ਕਰਨ ਲਈ 15 ਜੂਨ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਟ੍ਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਪਹੁੰਚ ਰਹੇ ਹਨ। ਬਸ ਸਟੈਂਡ ‘ਚ ਹੋਣ ਵਾਲੇ ਇਸ ਸਮਾਗਮ ਨੂੰ ਲੈ ਕੇ ਉਸ ਦੇ ਨੇੜੇ ਦੇ ਇਲਾਕੇ ਵਿਚ ਰਹਿਣ ਵਾਲੇ ਕਾਰੋਬਾਰੀਆਂ ਤੇ ਹੋਰ ਲੋਕਾਂ ਦੇ ਲਾਇਸੈਂਸੀ ਹਥਿਆਰ ਪੁਲਸ ਨੇ ਜਮਾਂ ਕਰਨੇ ਸ਼ੁਰੂ ਕਰ ਦਿੱਤੇ ਹਨ। ਹਥਿਆਰ ਜਮਾਂ ਕਰਵਾਉਣ ਪਿੱਛੇ ਮੁੱਖ ਮੰਤਰੀ ਦੀ ਸੁਰੱਖਿਆ ਦਾ ਹਵਾਲਾ ਦਿੱਤਾ ਜਾ ਰਿਹਾ ਹੈ। ਉਧਰ 4 ਦਿਨ ਤੋਂ ਥਾਣਾ 6 ਨੰਬਰ ਪੁਲਸ ਲਗਭਗ 70 ਫੀਸਦੀ ਹਥਿਆਰ ਜਮਾਂ ਕਰਵਾ ਚੁੱਕੀ ਹੈ। ਉਥੇ ਹੀ ਪ੍ਰਸ਼ਾਸਨ ਵਲੋਂ ਇਸ ਬਾਰੇ ਵਿਚ ਕੋਈ ਲਿਖਤੀ ਹੁਕਮ ਜਾਰੀ ਨਹੀਂ ਕੀਤਾ ਗਿਆ ਹੈ। ਡੀ. ਸੀ. ਪੀ. ਅੰਕੁਰ ਗੁਪਤਾ ਨੇ ਕਿਹਾ ਕਿ ਦਿੱਲੀ ਦੇ ਮੁੱਖ ਮਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਫੇਰੀ ਨੂੰ ਲੈ ਕੇ ਸੁਰੱਖਇਆ ਵਧਾਈ ਗਈ ਹੈ।

Total Views: 338 ,
Real Estate