ਪਰਵੇਜ਼ ਮੁਸ਼ੱਰਫ ਨੂੰ ਗੰਭੀਰ ਹਾਲਾਤ ‘ਚ ਏਅਰ ਐਂਬੂਲੈਂਸ ਰਾਹੀਂ UAE ਤੋਂ ਪਾਕਿਸਤਾਨ ਲਿਆਂਦਾ ਜਾਵੇਗਾ

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਜਨਰਲ ਪਰਵੇਜ਼ ਮੁਸ਼ੱਰਫ, ਜੋ ਕਿ ਗੰਭੀਰ ਬਿਮਾਰ ਹੋਣ ਕਾਰਨ ਯੂਏਈ ਦੇ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ, ਉਨ੍ਹਾਂ ਨੂੰ ਪਾਕਿਸਤਾਨ ਦੀ ਫੌਜ ਵੱਲੋਂ ਏਅਰ ਐਂਬੂਲੈਂਸ ਰਾਹੀਂ ਵਾਪਸ ਦੇਸ਼ ਲਿਆਂਦਾ ਜਾਵੇਗਾ। ਜਨਰਲ ਪਰਵੇਜ਼ ਮੁਸ਼ੱਰਫ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਤੇ ਪਰਿਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋਣ ਦੀ ਉਮੀਦ ਘੱਟ ਹੈ। ਉਹ 1999 ਤੋਂ 2008 ਤਕ ਪਾਕਿਸਤਾਨ ਦੇ ਰਾਸ਼ਟਰਪਤੀ ਰਹੇ ਸਨ। ਗੰਭੀਰ ਬਿਮਾਰ ਹੋਣ ਕਾਰਨ ਪਰਵੇਜ਼ ਮੁਸ਼ੱਰਫ ਦੇ ਕਈ ਸਰੀਰਕ ਅੰਗ ਠੀਕ ਢੰਗ ਨਾਲ ਕੰਮ ਨਹੀਂ ਕਰ ਰਹੇ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ ਅਨੁਸਾਰ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਅਤੇ ਡਾਕਟਰਾਂ ਦੀ ਸਲਾਹ ਲੈਣ ਮਗਰੋਂ ਜਨਰਲ ਪਰਵੇਜ਼ ਮੁਸ਼ੱਰਫ ਨੂੰ ਪਾਕਿਸਤਾਨ ਲਿਆਉਣ ਲਈ ਫੌਜ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪਿਛਲੇ ਦਿਨੀਂ ਮੁਸ਼ੱਰਫ ਦੀ ਮੌਤ ਦੀ ਖ਼ਬਰ ਵੀ ਉੱਡੀ ਸੀ ਬਾਅਦ ਵਿੱਚ ਪਰਿਵਾਰ ਨੇ ਇਸ ਨੂੰ ਝੂਠੀ ਦੱਸਿਆ ਸੀ ।

Total Views: 38 ,
Real Estate