ਚਮਕੀਲੇ ਦਾ ਮੁੰਡਾ ਇਕ ਕਿਲੋ ਅਫੀਮ ਸਣੇ ਕਾਬੂ

ਗੁਰਦਾਸਪੁਰ ਦੀ ਧਾਰੀਵਾਲ ਪੁਲਿਸ ਨੇ ਨਾਕੇਬੰਦੀ ਦੌਰਾਨ ਮਰਹੂਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਦੇ ਪੁੱਤਰ ਜੈਮਨ ਚਮਕੀਲਾ ਅਤੇ ਉਸ ਦੇ ਸਾਥੀ ਰਾਜ ਕੁਮਾਰ ਨੂੰ ਇਕ ਕਿਲੋ ਤੋਂ ਵੱਧ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹਨਾਂ ’ਤੇ ਮਾਮਲਾ ਦਰਜ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਧਾਰੀਵਾਲ ਦੇ ਐੱਸਐੱਚਓ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਅਤੇ ਸੀਆਈਏ ਸਟਾਫ ਨੇ ਖੁੰਡਾ ਮੋੜ ਤੇ ਰਾਤ ਨੂੰ ਨਾਕੇਬੰਦੀ ਕੀਤੀ ਸੀ। ਇਸ ਦੌਰਾਨ ਇਕ ਸਵਿਫਟ ਕਾਰ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਕਾਰ ਵਿਚ ਸਵਾਰ ਮਰਹੂਮ ਗਾਇਕ ਚਮਕੀਲਾ ਦੇ ਪੁੱਤਰ ਜੈਮਲਜੀਤ ਸਿੰਘ ਅਤੇ ਉਸ ਦੇ ਸਾਥੀ ਰਾਜ ਕੁਮਾਰ ਨੂੰ ਇਕ ਕਿਲੋ 7 ਗ੍ਰਾਮ ਦੇ ਕਰੀਬ ਅਫੀਮ ਸਣੇ ਕਾਬੂ ਕੀਤਾ। ਇਹਨਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਇਹਨਾਂ ਦਾ ਰਿਮਾਂਡ ਹਾਸਲ ਕਰ ਅਗਲੀ ਪੁੱਛਗਿੱਛ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਪੁੱਛਗਿੱਛ ਦੌਰਾਨ ਦੋਵਾਂ ਨੇ ਦੱਸਿਆ ਕਿ ਉਹ ਰਾਜਸਥਾਨ ਤੋਂ ਡਿਲੀਵਰੀ ਲੈ ਕੇ ਆਏ ਸਨ।

Total Views: 201 ,
Real Estate