ਪਟਨਾ: ਜਹਾਜ਼ ਦੇ ਉਡਾਣ ਭਰਦੇ ਸਮੇਂ ਇੰਜਣ ’ਚ ਲੱਗੀ ਅੱਗ, ਐਮਰਜੈਂਸੀ ਲੈਂਡਿੰਗ

ਬਿਹਾਰ ਦੀ ਰਾਜਧਾਨੀ ਪਟਨਾ ਦੇ ਹਵਾਈ ਅੱਡੇ ‘ਤੇ ਸਪਾਈਸਜੈੱਟ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ ਹੈ। ਜਹਾਜ਼ ‘ਚ ਅੱਗ ਲੱਗਣ ਕਾਰਨ ਐਮਰਜੈਂਸੀ ਲੈਂਡਿੰਗ ਹੋਣ ਦੀ ਗੱਲ ਕਹੀ ਜਾ ਰਹੀ ਹੈ ਅਤੇ ਇਸ ਜਹਾਜ਼ ‘ਚ ਸਵਾਰ ਯਾਤਰੀਆਂ ਦੀ ਗਿਣਤੀ 185 ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਹੁਣ ਤੱਕ ਸਾਰੇ ਯਾਤਰੀ ਸੁਰੱਖਿਅਤ ਹਨ। ਜਹਾਜ਼ ਪਟਨਾ ਦੇ ਬਿਹਟਾ ਏਅਰਪੋਰਟ ਸਟੇਸ਼ਨ ‘ਤੇ ਉਤਰਿਆ ਅਤੇ ਦਿੱਲੀ ਜਾ ਰਿਹਾ ਸੀ। ਇਸ ਘਟਨਾ ‘ਤੇ ਗੱਲਬਾਤ ਕਰਦਿਆਂ ਹਵਾਈ ਅੱਡੇ ਨਾਲ ਸਬੰਧਤ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਦਰਅਸਲ, ਇਸ ਸਪਾਈਸ ਜਹਾਜ਼ ਨੂੰ ਉਡਾਣ ਭਰਦੇ ਸਮੇਂ ਇੰਜਣ ਨੂੰ ਅੱਗ ਲੱਗ ਗਈ ਸੀ। ਘਟਨਾ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ ਹੈ।ਸਥਾਨਕ ਲੋਕਾਂ ਨੇ ਜਹਾਜ਼ ਵਿੱਚ ਅੱਗ ਲੱਗਣ ਦੀ ਸੂਚਨਾ ਦਿੱਤੀ ਸੀ। ਇਸ ਤੋਂ ਬਾਅਦ ਜਹਾਜ਼ ਨੂੰ ਹਵਾਈ ਅੱਡੇ ‘ਤੇ ਵਾਪਸ ਬੁਲਾਇਆ ਗਿਆ। ਸਾਰੇ ਯਾਤਰੀ ਸੁਰੱਖਿਅਤ ਹਨ।ਤਕਨੀਕੀ ਖਰਾਬੀ ਕਾਰਨ ਜਹਾਜ਼ ਨੂੰ ਅੱਗ ਲੱਗ ਗਈ। ਇੰਜੀਨੀਅਰਾਂ ਦੀ ਟੀਮ ਅਗਲੇਰੀ ਜਾਂਚ ਕਰ ਰਹੀ ਹੈ।

Total Views: 233 ,
Real Estate