ਸਿੱਧੂ ਮੂਸੇਵਾਲਾ ਕੇਸ: ਦਿੱਲੀ ਪੁਲਿਸ ਮੁਤਾਬਕ ਜੇ ਹਮਲੇ ਦਾ ਪਲਾਨ ਫੇਲ੍ਹ ਹੁੰਦਾ ਤਾਂ ਹਮਲਾਵਰਾਂ ਦਾ ਇਹ ਸੀ ‘ਪਲਾਨ ਬੀ’

ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਦੀ ਟੀਮ ਨੇ 2 ਸ਼ੂਟਰਾਂ ਸਣੇ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਲੀ ਪੁਲਿਸ ਦੇ ਅਧਿਕਾਰੀ ਐੱਚਜੀਐੱਸ ਧਾਲੀਵਾਲ ਨੇ ਦੱਸਿਆ ਕਿ ਮੂਸੇਵਾਲਾ ਉੱਤੇ ਏਕੇ-47 ਮਨਪ੍ਰੀਤ ਮੰਨੂ ਨਾਮ ਦੇ ਸ਼ਖ਼ਸ ਨੇ ਚਲਾਈ ਸੀ।ਉਨ੍ਹਾਂ ਦੱਸਿਆ ਕਿ ਇਸ ਕਤਲ ਵਿੱਚ ਕਈ ਪਿਸਤੌਲ ਵਰਤੇ ਗਏ। ਇਸ ਤੋਂ ਇਲਾਵਾ ਇਨ੍ਹਾਂ ਕੋਲ ਗ੍ਰਨੇਡ ਵੀ ਬਰਾਮਦ ਹੋਏ ਹਨ।ਦਿੱਲੀ ਪੁਲਿਸ ਮੁਤਾਬਕ ਫੜੇ ਗਏ ਦੋ ਸ਼ੂਟਰਾਂ ਦਾ ਕਨੈਕਸ਼ਨ ਗੋਲਡੀ ਬਰਾੜ ਦੇ ਨਾਲ ਸੀ। ਪੁਲਿਸ ਮੁਤਾਬਕ ਇਨ੍ਹਾਂ ਵੱਲੋਂ ਕੁਝ ਹਥਿਆਰ ਹਿਸਾਰ ਦੇ ਇੱਕ ਪਿੰਡ ਵਿੱਚ ਰਿਜ਼ਰਵ (ਰਾਖਵੇਂ) ਰੱਖੇ ਗਏ ਸਨ।ਧਾਲੀਵਾਲ ਨੇ ਇਹ ਵੀ ਦੱਸਿਆ ਹੈ ਕਿ ਹਮਲਾਵਰਾਂ ਦਾ ਮੁਖੀ ਪ੍ਰਿਅਵ੍ਰੱਤ ਫੌਜੀ ਨਾਮ ਦਾ ਸ਼ਖ਼ਸ ਸੀ।

Total Views: 37 ,
Real Estate