ਲਾਰੈਂਸ ਬਿਸ਼ਨੋਈ ਦਾ 27 ਤੱਕ ਵਧਿਆ ਰਿਮਾਂਡ

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਪੰਜਾਬ ਪੁਲਿਸ ਨੂੰ ਮੁੜ ਲਾਰੈਂਸ ਬਿਸ਼ਨੋਈ ਦਾ 5 ਦਿਨ ਦਾ ਪੁਲਿਸ ਰਿਮਾਂਡ ਮਿਲਿਆ ਹੈ। ਜਿਸ ਤੋਂ ਬਾਅਦ ਦੁਬਾਰਾ ਫਿਰ ਖਰੜ ਵਿਖੇ ਹੀ ਲਾਰੈਂਸ ਬਿਸ਼ਨੋਈ ਨੂੰ ਮਾਨਸਾ ਤੋਂ ਲਿਜਾਇਆ ਜਾ ਰਿਹਾ ਹੈ । 27 ਜੂਨ ਨੂੰ ਦੁਬਾਰਾ ਮਾਨਸਾ ਕੋਰਟ ਵਿਚ ਲਾਰੈਂਸ ਬਿਸ਼ਨੋਈ ਨੂੰ ਪੇਸ਼ ਕੀਤਾ ਜਾਵੇਗਾ । ਜ਼ਿਕਰਯੋਗ ਹੈ ਕਿ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਟ੍ਰਾਂਜ਼ਿਟ ਰਿਮਾਂਡ ਮਿਲਣ ਬਾਅਦ 15 ਜੂਨ ਨੂੰ ਮਾਨਸਾ ਦੀ ਅਦਾਲਤ ’ਚ ਲਾਰੈਂਸ ਨੂੰ ਭਾਰੀ ਸੁਰੱਖਿਆ ਪ੍ਰਬੰਧਾਂ ’ਚ ਪੇਸ਼ ਕੀਤਾ ਗਿਆ ਸੀ ਅਤੇ ਪੁਲਿਸ ਰਿਮਾਂਡ 7 ਦਿਨਾਂ ਦਾ ਪੁਲਿਸ ਨੂੰ ਮਿਲਿਆ ਸੀ।

Total Views: 514 ,
Real Estate