ਸੰਗਰੂਰ ਜ਼ਿਮਨੀ ਚੋਣ: ਪ੍ਰਚਾਰ ਬੰਦ, ਕੱਲ੍ਹ ਪੈਣਗੀਆ ਵੋਟਾਂ ,ਗਿਣਤੀ 26 ਨੂੰ

ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਪ੍ਰਚਾਰ ਅੱਜ ਸ਼ਾਮ ਛੇ ਵਜੇ ਬੰਦ ਹੋ ਗਿਆ ਹੈ ਅਤੇ ਪ੍ਰਸ਼ਾਸਨ ਨੇ ਹਲਕੇ ਤੋਂ ਬਾਹਰੋਂ ਆਏ ਸਿਆਸੀ ਵਰਕਰਾਂ ਨੂੰ ਹਲਕੇ ’ਚੋਂ ਵਾਪਸ ਚਲੇ ਜਾਣ ਦੀ ਹਦਾਇਤ ਕੀਤੀ ਹੈ। ਹਲਕੇ ’ਚ ਧਾਰਾ 144 ਤਹਿਤ ਹੁਕਮ ਜਾਰੀ ਕੀਤੇ ਗਏ ਹਨ ਅਤੇ ਲੋਕ ਸਭਾ ਹਲਕਾ ਸੰਗਰੂਰ ਦੀ 23 ਜੂਨ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਪ੍ਰਚਾਰ ਬੰਦ ਹੋ ਗਿਆ ਹੈ। ਹੁਣ ਇਲਾਕੇ ’ਚ ਕਿਸੇ ਵੀ ਤਰ੍ਹਾਂ ਦੀ ਕੋਈ ਚੋਣ ਰੈਲੀ ਜਾਂ ਪ੍ਰਚਾਰ ਨਹੀਂ ਕੀਤਾ ਜਾ ਸਕਦਾ। ਜ਼ਿਮਨੀ ਚੋਣ ਲਈ ਪ੍ਰਚਾਰ ਵਾਸਤੇ ਬਾਹਰੀ ਹਲਕਿਆਂ ਤੇ ਇਲਾਕਿਆਂ ਤੋਂ ਆਏ ਵੱਖ ਵੱਖ ਪਾਰਟੀਆਂ ਦੇ ਵਰਕਰਾਂ ਨੂੰ ਸੰਗਰੂਰ ਲੋਕ ਸਭਾ ਹਲਕੇ ’ਚੋਂ ਚਲੇ ਜਾਣ ਦੀ ਹਦਾਇਤ ਵੀ ਕੀਤੀ ਗਈ ਹੈ।ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਆਪਣੇ ਹੁਕਮਾਂ ’ਚ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਪ੍ਰਸ਼ਾਸਨ ਦੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਹੁਕਮ 27 ਜੂਨ ਤੱਕ ਲਾਗੂ ਰਹਿਣਗੇ।
ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਕੁੱਲ੍ਹ 16 ਉਮੀਦਵਾਰ ਚੋਣ ਮੈਦਾਨ ਵਿਚ ਹਨ। ਇਨ੍ਹਾਂ ਵਿੱਚੋਂ ਪ੍ਰਮੁੱਖ ਸਿਆਸੀ ਧਿਰਾਂ ’ਚ ‘ਆਪ’ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ, ਕਾਂਗਰਸ ਪਾਰਟੀ ਦੇ ਦਲਵੀਰ ਸਿੰਘ ਗੋਲਡੀ, ਸ਼੍ਰੋਮਣੀ ਅਕਾਲੀ ਦਲ ਦੀ ਬੀਬੀ ਕਮਲਦੀਪ ਕੌਰ ਅਤੇ ਭਾਜਪਾ ਦੇ ਕੇਵਲ ਸਿੰਘ ਢਿੱਲੋਂ ਸ਼ਾਮਲ ਹਨ।

Total Views: 330 ,
Real Estate