ਅਫ਼ਗ਼ਾਨਿਸਤਾਨ ’ਚ ਭੂਚਾਲ : 920 ਤੋਂ ਵੱਧ ਮੌਤਾਂ

ਅਫ਼ਗ਼ਾਨਿਸਤਾਨ ਦੇ ਪਕਤਿਕਾ ਸੂਬੇ ਵਿੱਚ ਸ਼ਕਤੀਸ਼ਾਲੀ ਭੂਚਾਲ ਕਾਰਨ ਘੱਟੋ-ਘੱਟ 920 ਵਿਅਕਤੀਆਂ ਦੀ ਮੌਤ ਹੋ ਗਈ ਹੈ।  ਭੂਚਾਲ ਦੀ ਤੀਬਰਤਾ 6 ਮਾਪੀ ਗਈ। ਪਾਕਿਸਤਾਨ ਦੇ ਮੌਸਮ ਵਿਭਾਗ ਮੁਤਾਬਕ ਭੂਚਾਲ ਦਾ ਕੇਂਦਰ ਅਫ਼ਗਾਨਿਸਤਾਨ ਦੇ ਖੋਸਤ ਤੋਂ 44 ਕਿਲੋਮੀਟਰ ਦੱਖਣ-ਪੱਛਮ ‘ਚ 50.8 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਭੂਚਾਲ ਸਥਾਨਕ ਸਮੇਂ ਮੁਤਾਬਕ ਦੇਰ ਰਾਤ 1:54 ਵਜੇ ਆਇਆ। ਪੇਸ਼ਾਵਰ, ਇਸਲਾਮਾਬਾਦ, ਲਾਹੌਰ ਅਤੇ ਪੰਜਾਬ ਦੇ ਹੋਰ ਹਿੱਸਿਆਂ ਅਤੇ ਖੈਬਰ-ਪਖਤੂਨਖਵਾ ਸੂਬਿਆਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪਾਕਿਸਤਾਨ ਵਿਚ ਵੀ 6.1 ਤੀਬਰਤਾ ਦਾ ਭੂਚਾਲ ਆਇਆ। ਫਿਲਹਾਲ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਜੀਓ ਨਿਊਜ਼ ਮੁਤਾਬਕ ਪਾਕਿਸਤਾਨ ਦੇ ਪੰਜਾਬ ਅਤੇ ਖੈਬਰ ਪਖਤੂਨਖਵਾ ਦੇ ਕੁਝ ਹਿੱਸਿਆਂ ‘ਚ ਬੁੱਧਵਾਰ ਤੜਕੇ 6.1 ਤੀਬਰਤਾ ਦਾ ਭੂਚਾਲ ਆਇਆ। ਇਸਲਾਮਾਬਾਦ, ਮੁਲਤਾਨ, ਭਾਕਰ, ਫਲੀਆ, ਪਿਸ਼ਾਵਰ, ਮਲਕੰਦ, ਸਵਾਤ, ਮੀਆਂਵਾਲੀ, ਪਾਕਪਟਨ ਅਤੇ ਬੁਨੇਰ ਸਮੇਤ ਕਈ ਥਾਵਾਂ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

Total Views: 416 ,
Real Estate