
ਝਾਰਖੰਡ ਦੀ ਸਾਬਕਾ ਰਾਜਪਾਲ ਦ੍ਰੋਪਦੀ ਮੁਰਮੂ ਨੇ ਅੱਜ ਐਨਡੀਏ ਵੱਲੋਂ ਰਾਸ਼ਟਰਪਤੀ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕੀਤੀ ਹੈ। ਇਸ ਮੌਕੇ ਪੀਐਮ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਪਾਰਟੀ ਦੇ ਕਈ ਦਿੱਗਜ ਨੇਤਾ ਮੌਜੂਦ ਸਨ। ਦ੍ਰੋਪਦੀ ਮੁਰਮੂ ਨੇ 4 ਸੈੱਟਾਂ ‘ਚ ਨਾਮਜ਼ਦਗੀ ਭਰੀ। ਪੀਐਮ ਮੋਦੀ, ਅਮਿਤ ਸ਼ਾਹ, ਰਾਜਨਾਥ ਸਿੰਘ, ਜੇਪੀ ਨੱਡਾ, ਲਲਨ ਸਿੰਘ, ਪਸ਼ੂਪਤੀ ਪਾਰਸ, ਰੇਣੂ ਦੇਵੀ ਅਤੇ ਤਰਕਿਸ਼ੋਰ ਪ੍ਰਸਾਦ ਦਰੋਪਦੀ ਮੁਰਮੂ ਦੀ ਰਾਸ਼ਟਰਪਤੀ ਉਮੀਦਵਾਰੀ ਲਈ ਪ੍ਰਸਤਾਵਕ ਸਨ। ਆਪਣੀ ਨਾਮਜ਼ਦਗੀ ਭਰਨ ਤੋਂ ਪਹਿਲਾਂ ਮੁਰਮੂ ਨੇ ਸੰਸਦ ਵਿਚ ਮਹਾਤਮਾ ਗਾਂਧੀ, ਡਾ. ਅੰਬੇਡਕਰ ਅਤੇ ਬਿਰਸਾ ਮੁੰਡਾ ਦੀਆਂ ਮੂਰਤੀਆਂ ‘ਤੇ ਸ਼ਰਧਾਂਜਲੀ ਭੇਟ ਕੀਤੀ। 29 ਜੂਨ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖ਼ਰੀ ਤਰੀਕ ਹੈ। ਦ੍ਰੋਪਦੀ ਮੁਰਮੂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਪੱਛਮੀ ਬੰਗਾਲ ਦੇ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਐਨਸੀਪੀ ਮੁਖੀ ਸ਼ਰਦ ਪਵਾਰ ਨਾਲ ਗੱਲਬਾਤ ਕੀਤੀ ਅਤੇ ਰਾਸ਼ਟਰਪਤੀ ਚੋਣ ਵਿਚ ਉਹਨਾਂ ਦਾ ਸਮਰਥਨ ਮੰਗਿਆ ਹੈ।
Total Views: 379 ,
Real Estate















