ਆਈਏਐੱਸ ਅਫ਼ਸਰ ਦੇ ਘਰ ਵਿਜੀਲੈਂਸ ਟੀਮ ਦੇ ਛਾਪੇ ਦੌਰਾਨ ਚੱਲੀ ਗੋਲੀ : ਬੇਟੇ ਦੀ ਮੌਤ

ਮੁਹਾਲੀ – ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸੀਨੀਅਰ ਆਈਏਐੱਸ ਅਫ਼ਸਰ ਸੰਜੈ ਪੋਪਲੀ ਦੇ ਘਰ ਗੋਲੀ ਚੱਲ ਗਈ। ਦੱਸਿਆ ਜਾ ਰਿਹਾ ਹੈ ਅੱਜ ਬਾਅਦ ਦੁਪਹਿਰ ਵਿਜੀਲੈਂਸ ਦੀ ਟੀਮ ਅੱਜ ਸੰਜੈ ਪੋਪਲੀ ਦੇ ਚੰਡੀਗੜ੍ਹ ਸਥਿਤ ਘਰ ‘ਤੇ ਛਾਪਾ ਮਾਰਨ ਗਈ ਤਾਂ ਪੋਪਲੀ ਦੇ ਬੇਟੇ ਨੇ ਵਿਜੀਲੈਂਸ ਨਾਲ ਬਹਿਸ ਦੌਰਾਨ ਕਥਿਤ ਤੌਰ ’ਤੇ ਖੁਦ ਨੂੰ ਗੋਲੀ ਮਾਰ ਲਈ, ਜਦੋਂਕਿ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਵਿਜੀਲੈਂਸ ਦੇ ਕਿਸੇ ਕਰਮਚਾਰੀ ਨੇ ਅਧਿਕਾਰੀ ਦੇ ਬੇਟੇ ‘ਤੇ ਗੋਲੀ ਚਲਾਈ ਗਈ ਹੈ। ਸੰਜੈ ਪੋਪਲੀ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ।ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਵਿਭਾਗ ਦੀ ਟੀਮ ਰਿਕਵਰੀ ਲਈ ਉਸ ਦੇ ਘਰ ਪਹੁੰਚੀ ਸੀ ਕਿ ਇਸ ਦੌਰਾਨ ਸੰਜੇ ਪੋਪਲੀ ਅਤੇ ਅਧਿਕਾਰੀਆਂ ਵਿਚਾਲੇ ਬਹਿਸ ਹੋ ਗਈ। ਜਿਸ ਤੋਂ ਬਾਅਦ ਉਸ ਦੇ ਬੇਟੇ ਨੇ ਖੁਦ ਨੂੰ ਗੋਲੀ ਮਾਰ ਲਈ। ਗੋਲੀ ਲੱਗਣ ਦੇ ਕਾਰਨ IAS ਅਫ਼ਸਰ ਸੰਜੇ ਪੋਪਲੀ ਦੇ ਬੇਟੇ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਛਾਣ 27 ਸਾਲਾ ਕਾਰਤਿਕ ਵਜੋਂ ਕੀਤੀ ਗਈ ਹੈ।ਪਰ ਸੰਜੇ ਪੋਪਲੀ ਦੀ ਪਤਨੀ ਨੇ ਬਿਆਨ ਦਿੱਤਾ ਹੈ ਕਿ ਗੋਲ਼ੀ ਵਿਜੀਲੈਂਸ ਵਿਭਾਗ ਦੇ ਅਫ਼ਸਰਾਂ ਵੱਲੋਂ ਮਾਰੀ ਗਈ ਹੈ।

Total Views: 237 ,
Real Estate