ਪਾਕਿਸਤਾਨ ਦੀ ਜੇਲ੍ਹ ‘ਚ ਮਾਰੇ ਗਏ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਦਾ ਦੇਹਾਂਤ

ਪਾਕਿਸਤਾਨ ਦੀ ਜੇਲ੍ਹ ‘ਚ ਮਾਰੇ ਗਏ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਦੀ ਦੇਰ ਰਾਤ ਮੌਤ ਹੋ ਗਈ।ਦਲਬੀਰ ਕੌਰ ਦਾ ਅੱਜ ਉਨ੍ਹਾਂ ਦੇ ਪਿੰਡ ਭਿੱਖੀਵਿੰਡ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਨੇ ਆਪਣੇ ਸੀਨੇ ਵਿੱਚ ਦਰਦ ਦੀ ਸ਼ਿਕਾਇਤ ਕੀਤੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਸਰਬਜੀਤ ਸਿੰਘ ਦੀ ਲਾਹੌਰ ਦੀ ਲਖਰਤ ਜੇਲ੍ਹ ਵਿੱਚ ਕਥਿਤ ਤੌਰ ‘ਤੇ ਕੈਦੀਆਂ ਵੱਲੋਂ ਤਸ਼ਦੱਦ ਕਾਰਨ ਮੌਤ ਹੋ ਗਈ ਸੀ। ਉਹ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਤਰਨ ਤਾਰਨ ਦੇ ਭਿੱਖੀਵਿੰਡ ਦੇ ਰਹਿਣ ਵਾਲਾ ਸੀ।

Total Views: 438 ,
Real Estate