ਰਾਸ਼ਟਰਪਤੀ ਚੋਣ: ਯਸ਼ਵੰਤ ਸਿਨਹਾ ਵੱਲੋਂ ਨਾਮਜ਼ਦਗੀ ਦਾਖ਼ਲ

ਰਾਸ਼ਟਰਪਤੀ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਦੇ ਸਾਂਝੇ ਉਮੀਦਵਾਰ ਯਸ਼ਵੰਤ ਸਿਨਹਾ ਨੇ ਅੱਜ ਆਪਣੀ ਨਾਮਜ਼ਦਗੀ ਦਾਖ਼ਲ ਕਰ ਦਿੱਤੀ ਹੈ। ਸਿਨਹਾ ਨੇ ਰਿਟਰਨਿੰਗ ਅਧਿਕਾਰੀ ਤੇ ਰਾਜ ਸਭਾ ਦੇ ਸਕੱਤਰ ਜਨਰਲ ਪੀ।ਸੀ।ਮੋਡੀ ਨੂੰ ਨਾਮਜ਼ਦਗੀਆਂ ਦੇ ਚਾਰ ਸੈੱਟ ਸੌਂਪੇ। ਇਸ ਮੌਕੇ ਐੱਨਸੀਪੀ ਸੁਪਰੀਮੋ ਸ਼ਰਦ ਪਵਾਰ, ਕਾਂਗਰਸ ਆਗੂ ਰਾਹੁਲ ਗਾਂਧੀ, ਮਲਿਕਾਰਜੁਨ ਖੜਗੇ, ਜੈਰਾਮ ਰਮੇਸ਼, ਸਪਾ ਮੁਖੀ ਅਖਿਲੇਸ਼ ਯਾਦਵ, ਡੀਐੱਮਕੇ ਆਗੂ ਏ।ਰਾਜਾ ਤੇ ਨੈਸ਼ਨਲ ਕਾਨਫਰੰਸ ਦੇ ਫ਼ਾਰੂਕ ਅਬਦੁੱਲਾ ਮੌਜੂਦ ਸਨ। ਵਿਰੋਧੀ ਧਿਰਾਂ ਨੇ 21 ਜੂਨ ਨੂੰ ਸਿਨਹਾ ਨੂੰ ਸਾਂਝਾ ਉਮੀਦਵਾਰ ਐਲਾਨਿਆ ਸੀ। 18 ਜੁਲਾਈ ਨੂੰ ਹੋਣ ਵਾਲੀ ਚੋਣ ਵਿੱਚ ਸਿਨਹਾ ਦਾ ਮੁਕਾਬਲਾ ਐੱਨਡੀਏ ਉਮੀਦਵਾਰ ਦਰੋਪਦੀ ਮੁਰਮੂ ਨਾਲ ਹੋਵੇਗਾ। ਮੁਰਮੂ ਨੇ ਪਿਛਲੇ ਹਫ਼ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਹੋਰਨਾਂ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਨਾਮਜ਼ਦਗੀ ਦਾਖ਼ਲ ਕੀਤੀ ਸੀ।

Total Views: 262 ,
Real Estate