ਪੰਜਾਬ ਦਾ ਬਜਟ: ਹਰੇਕ ਔਰਤ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੇ ਵਾਅਦੇ ਦਾ ਕੀ ਬਣਿਆ ?

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਅੱਜ ਆਪਣਾ ਪਹਿਲਾ ਬਜਟ ਪੇਸ਼ ਕੀਤਾ। ਹੁਣ ਤੱਕ ਸਰਕਾਰ ਅੰਤਰਿਮ ਬਜਟ ‘ਤੇ ਚੱਲ ਰਹੀ ਸੀ। ਬਜਟ ਕਾਗਜ਼ ਰਹਿਤ ਸੀ। ਵਿੱਤ ਮੰਤਰੀ ਹਰਪਾਲ ਚੀਮਾ ਨੇ ਦਾਅਵਾ ਕੀਤਾ ਹੈ ਕਿ ਮਾਨ ਸਰਕਾਰ ਨੇ ਇਹ ਬਜਟ ਆਮ ਲੋਕਾਂ ਦੀ ਸਲਾਹ ‘ਤੇ ਤਿਆਰ ਕੀਤਾ ਹੈ। ਚੀਮਾ ਨੇ 2022-23 ਲਈ ਇੱਕ ਲੱਖ 55 ਹਜ਼ਾਰ 860 ਕਰੋੜ ਰੁਪਏ ਦੇ ਬਜਟ ਖਰਚੇ ਦਾ ਅਨੁਮਾਨ ਲਗਾਇਆ ਹੈ।ਇਹ ਪਿਛਲੇ ਸਾਲ ਨਾਲੋਂ 14 ਫੀਸਦੀ ਵੱਧ ਹੈ। ਬਜਟ ਵਿੱਚ ਕੋਈ ਨਵਾਂ ਟੈਕਸ ਨਹੀਂ ਲਗਾਇਆ ਗਿਆ ਹੈ।ਇਸ ਬਜਟ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੇ ਵਾਅਦੇ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ। ਵਿਰੋਧੀ ਧਿਰ ਨੇ ਇਸ ਨੂੰ ਔਰਤਾਂ ਨਾਲ ਧੋਖਾ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਵਿੱਤ ਮੰਤਰੀ ਨੇ ਕਿਹਾ ਕਿ ਜਿਵੇਂ ਹੀ ਆਰਥਿਕ ਸਥਿਤੀ ਸੁਧਰੇਗੀ ਤਾਂ ਇਹ ਵਾਅਦਾ ਵੀ ਜਲਦੀ ਪੂਰਾ ਕੀਤਾ ਜਾਵੇਗਾ। ਹਾਲਾਂਕਿ ਉਨ੍ਹਾਂ ਨੇ ਇਸ ਲਈ ਕੋਈ ਤਰੀਕ ਨਹੀਂ ਦੱਸੀ।

Total Views: 299 ,
Real Estate