ਹੁਣ ‘ਡਰਾਮੇਬਾਜ਼ੀ’ ਬਾਦਲਾਂ ਦੇ ਕੰਮ ਨਹੀਂ ਆਵੇਗੀ: ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਅਦਬੀ ਮਾਮਲਿਆਂ ਬਾਰੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਤਾਜ਼ਾ ਬਿਆਨ ਨੂੰ ਘਬਰਾਹਟ ਦੀ ਨਿਸ਼ਾਨੀ ਦੱਸਦਿਆਂ ਕਿਹਾ ਹੈ ਕਿ ਅਜਿਹੀ ‘ਡਰਾਮੇਬਾਜ਼ੀ’ ਅਕਾਲੀਆਂ ਨੂੰ ਸਿਆਸੀ ਤੌਰ ’ਤੇ ਖੁੱਸੀ ਜ਼ਮੀਨ ਮੁੜ ਹਾਸਲ ਕਰਨ ’ਚ ਮਦਦਗਾਰ ਸਾਬਿਤ ਨਹੀਂ ਹੋਵੇਗੀ। ਕੈਪਟਨ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਬਾਦਲ ਖ਼ੁਦ ਨੂੰ ਨੁੱਕਰੇ ਲੱਗਿਆ ਮਹਿਸੂਸ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਸਬੰਧ ਵਿਚ ਕਦੇ ਵੀ ਬਾਦਲ ਜਾਂ ਕਿਸੇ ਹੋਰ ਦਾ ਨਾਂ ਨਹੀ ਲਿਆ, ਪਰ ਬਾਦਲ ਦੀ ਇਹ ਪ੍ਰਤੀਕਿਰਿਆ ਉਨ੍ਹਾਂ ਦੀ ਗੁਨਾਹਗਾਰ ਜ਼ਮੀਰ ਦਾ ਪ੍ਰਗਟਾਵਾ ਕਰਦੀ ਹੈ।

Total Views: 293 ,
Real Estate