ਜੈਕਿਸ਼ਨ ਰੋੜੀ ਨੂੰ ਬਣਾਇਆ ਗਿਆ ਪੰਜਾਬ ਵਿਧਾਨ ਸਭਾ ਦਾ ਡਿਪਟੀ ਸਪੀਕਰ

ਗੜ੍ਹਸ਼ੰਕਰ ਹਲਕੇ ਤੋਂ ਦੂਜੀ ਵਾਰ ਵਿਧਾਇਕ ਚੁਣੇ ਗਏ ਜੈਕਿਸ਼ਨ ਸਿੰਘ ਰੋੜੀ ਸਰਬ ਸਮਿਤੀ ਨਾਲ ਪੰਜਾਬ ਵਿਧਾਨ ਸਭਾ ਡਿਪਟੀ ਸਪੀਕਰ ਚੁਣੇ ਗਏ ਹਨ । ਬਜਟ ਸੈਸ਼ਨ ਦੇ ਅੱਜ ਆਖਰੀ ਦਿਨ ਡਿਪਟੀ ਸਪੀਕਰ ਦੀ ਚੋਣ ਕੀਤੀ ਗਈ। ਇਸ ਮੌਕੇ ਤੇ ਸਦਨ ਵਿੱਚ ਵਿਧਾਇਕਾ ਬਲਜਿੰਦਰ ਕੌਰ ਵਲੋਂ ਮਤਾ ਪੇਸ਼ ਕੀਤਾ ਗਿਆ ਅਤੇ ਵਿੱਤ ਮੰਤਰੀ ਪੰਜਾਬ ਹਰਪਾਲ ਚੀਮਾ ਦੇ ਵੱਲੋਂ ਮਤੇ ਦੀ ਤਾਈਦ ਕੀਤੀ ਗਈ।ਇਸ ਦੌਰਾਨ ਸਰਬਸੰਮਤੀ ਦੇ ਨਾਲ ਜੈ ਕਿਸ਼ਨ ਰੋੜੀ ਨੂੰ ਪੰਜਾਬ ਵਿਧਾਨ ਸਭਾ ਦਾ ਡਿਪਟੀ ਸਪੀਕਰ ਚੁਣਿਆ ਗਿਆ।

Total Views: 497 ,
Real Estate