
ਸੰਗਰੂਰ ਦੀ ਜ਼ਿਮਨੀ ਚੋਣ ਦੌਰਾਨ ਜਿੱਤੇ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਕੋਰੋਨਾ ਰੀਪੋਰਟ ਪਾਜ਼ੀਟਿਵ ਆਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ 28 ਜੂਨ ਨੂੰ ਰਾਜਿੰਦਰਾ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ । ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੈ, ਹੁਣ ਡਾਕਟਰਾਂ ਨੇ ਉਨ੍ਹਾਂ ਨੂੰ ਕੁਝ ਦਿਨ ਘਰ ਵਿੱਚ ਹੀ ਇਕਾਂਤਵਾਸ ਰਹਿਣ ਲਈ ਕਿਹਾ ਹੈ।ਦੱਸ ਦੇਈਏ ਕਿ ਜਿਸ ਦਿਨ ਸਿਮਰਨਜੀਤ ਸਿੰਘ ਮਾਨ ਸੰਗਰੂਰ ਜ਼ਿਮਨੀ ਚੋਣ ਜਿੱਤੇ ਸਨ, ਉਸੇ ਦਿਨ ਤੋਂ ਉਨ੍ਹਾਂ ਦੀ ਤਬੀਅਤ ਥੋੜ੍ਹੀ ਜਿਹੀ ਖਰਾਬ ਚੱਲ ਰਹੀ ਸੀ। ਜਿੱਤਣ ਤੋਂ ਬਾਅਦ ਜਦੋਂ ਮਾਨ ਰੋਡ ਸ਼ੋਅ ਕਰ ਰਹੇ ਸਨ ਤਾਂ ਅਚਾਨਕ ਉੁਨ੍ਹਾਂ ਦੇ ਗਲੇ ਵਿਚ ਦਰਦ ਸ਼ੁਰੂ ਹੋ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਡਾਕਟਰ ਨਾਲ ਸੰਪਰਕ ਕੀਤਾ। ਡਾਕਟਰ ਨੇ ਸਿਮਰਨਜੀਤ ਸਿੰਘ ਮਾਨ ਨੂੰ ਕੁਝ ਦਿਨਾਂ ਲਈ ਆਰਾਮ ਕਰਨ ਦੀ ਸਲਾਹ ਦਿੱਤੀ ਸੀ।
Total Views: 283 ,
Real Estate














