ਪੰਜਾਬ ਮੰਤਰੀ ਮੰਡਲ ‘ਚ ਵਾਧਾ ਅੱਜ

ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਅੱਜ 4 ਜੁਲਾਈ ਨੂੰ ਵਾਧਾ ਹੋ ਰਿਹਾ ਹੈ । ਅੱਜ ਹੀ ਨਵੇਂ ਮੰਤਰੀਆਂ ਦਾ ਐਲਾਨ ਕੀਤਾ ਜਾਵੇਗਾ। ਰਾਜ ਭਵਨ ਵਿੱਚ ਨਵੇਂ ਮੰਤਰੀ ਸਹੁੰ ਚੁੱਕਣਗੇ। ਭਗਵੰਤ ਮਾਨ ਦੇ ਮੰਤਰੀ ਮੰਡਲ ਦਾ ਇਹ ਪਹਿਲਾ ਵਿਸਥਾਰ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਲਈ ਸ਼ਾਮ 5 ਵਜੇ ਦਾ ਪ੍ਰੋਗਰਾਮ ਰੱਖਿਆ ਗਿਆ ਹੈ। ਮੰਤਰੀ ਮੰਡਲ ‘ਚ 4 ਤੋਂ 5 ਨਵੇਂ ਮੰਤਰੀ ਬਣਾਏ ਜਾ ਸਕਦੇ ਹਨ।
ਭਗਵੰਤ ਮਾਨ ਸਣੇ ਮੌਜੂਦਾ ਵੇਲੇ ‘ਚ ਕੈਬਨਿਟ ‘ਚ 9 ਮੰਤਰੀ ਹਨ, 4 ਮੰਤਰੀ ਮਾਝਾ, 4 ਮਾਲਵਾ ਤੇ 1 ਦੋਆਬਾ ਤੋਂ ਹੈ। ਇਨ੍ਹਾਂ ਵਿੱਚੋਂ ਇੱਕ ਮੰਤਰੀ ਵਿਜੈ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਫਸਣ ਤੋਂ ਬਾਅਦ ਹਟਾ ਦਿੱਤਾ ਗਿਆ ਸੀ। ਉਸ ਸਮੇਂ ਨੌਂ ਵਿਧਾਇਕਾਂ ਨੂੰ ਮੰਤਰੀ ਮੰਡਲ ਵਿੱਚ ਥਾਂ ਦਿੱਤੀ ਗਈ ਸੀ। ਭਗਵੰਤ ਮਾਨ ਨੇ ਪਹਿਲਾਂ ਵੀ ਵਿਧਾਇਕ ਰਹਿ ਚੁੱਕੇ ਹਰਪਾਲ ਚੀਮਾ ਤੇ ਮੀਤ ਹੇਅਰ ਨੂੰ ਆਪਣੀ ਕੈਬਨਿਟ ‘ਚ ਮੰਤਰੀ ਬਣਾਇਆ ਸੀ। ਮਾਨ ਸਰਕਾਰ ਵਿੱਚ ਸਿਰਫ਼ ਇੱਕ ਮਹਿਲਾ ਮੰਤਰੀ ਡਾ: ਬਲਜੀਤ ਕੌਰ ਹੈ।

Total Views: 187 ,
Real Estate