
ਡੈਨਮਾਰਕ ਦੀ ਰਾਜਧਾਨੀ ਕੋਪਨਹੈਗਨ ਵਿੱਚ ਇੱਕ ਸ਼ੌਪਿੰਗ ਸੈਂਟਰ ਵਿੱਚ ਗੋਲੀਬਾਰੀ ਹੋਈ ਹੈ।ਦੇਸ਼ ਦੇ ਸਭ ਤੋਂ ਵੱਡੇ ਸ਼ਾਪਿੰਗ ਸੈਂਟਰ ਵਿਚੋਂ ਇੱਕ ‘ਫੀਲਡਜ਼ ਮੌਲ’ ਉੱਪਰ ਹੋਈ ਇਸ ਗੋਲੀਬਾਰੀ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਪੁਲਿਸ ਮੁਤਾਬਕ ਤਿੰਨ ਲੋਕਾਂ ਦੀ ਹਾਲਤ ਗੰਭੀਰ ਹੈ।ਪੁਲਿਸ ਨੇ ਇੱਕ 22 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਸੋਮਵਾਰ ਨੂੰ ਉਸ ਨੂੰ ਅਦਾਲਤ ਅੱਗੇ ਪੇਸ਼ ਕੀਤਾ ਜਾਵੇਗਾ।ਪੁਲਿਸ ਮੁਖੀ ਮੁਤਾਬਕ ਇਸ ਨੂੰ ਅੱਤਵਾਦੀ ਹਮਲੇ ਵਜੋਂ ਨਕਾਰਿਆ ਨਹੀਂ ਜਾ ਸਕਦਾ ਹੈ।ਪ੍ਰਧਾਨ ਮੰਤਰੀ ਮੈਟ ਫਰੈਡਰਿਕਸਨ ਨੇ ਇਸ ਹਮਲੇ ਦੀ ਨਿਖੇਧੀ ਕਰਦੇ ਹੋਏ ਆਖਿਆ ਹੈ ਕਿ ਡੈਨਮਾਰਕ ਭਿਆਨਕ ਹਮਲੇ ਦਾ ਸ਼ਿਕਾਰ ਹੋਇਆ ਹੈ।
Total Views: 340 ,
Real Estate















