ਕੁੱਲੂ ਵਿੱਚ ਬੱਸ ਖੱਡ ’ਚ ਡਿੱਗੀ, ਕਈ ਮੌਤਾਂ, ਸਕੂਲੀ ਬੱਚਿਆਂ ਸਣੇ 16 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਭਿਆਨਕ ਹਾਦਸਾ ਵਾਪਰਿਆ ਹੈ। ਇੱਕ ਪ੍ਰਾਈਵੇਟ ਬੱਸ ਖੱਡ ਵਿੱਚ ਡਿੱਗ ਗਈ ਹੈ। ਇਹ ਘਟਨਾ ਸੈਂਜ ਘਾਟੀ ਦੇ ਜਾਂਗਲਾ ਇਲਾਕੇ ਵਿੱਚ ਵਾਪਰੀ ਹੈ। ਖ਼ਬਰ ਏਜੰਸੀ ਪੀਟੀਆਈ ਮੁਤਾਬਕ ਬੱਸ ਵਿੱਚ ਸਵਾਰ ਘੱਟੋ ਘੱਟ 16 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ, ਮ੍ਰਿਤਕਾਂ ਵਿੱਚ ਸਕੂਲੀ ਬੱਚੇ ਵੀ ਹਨ। ਘਟਨਾ ਵੇਲੇ ਬੱਸ ਵਿੱਚ ਤਕਰੀਬਨ ਚਾਰ ਦਰਜਨ ਤੋਂ ਵੱਧ ਲੋਕ ਸਵਾਰ ਸਨ। ਇਸ ਘਟਨਾ ਉੱਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਅਤੇ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਟਵੀਟ ਕਰਕੇ ਦੁਖ ਪ੍ਰਗਟਾਇਆ ਗਿਆ ਹੈ। ਖ਼ਬਰ ਏਜੰਸੀ ਏਐੱਨਆਈ ਮੁਤਾਬਕ ਕੁੱਲੂ ਦੇ ਡਿਪਟੀ ਕਮਿਸ਼ਨਰ ਆਸ਼ੂਤੋਸ਼ ਗਰਗ ਨੇ ਦੱਸਿਆ ਹੈ ਕਿ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ।

Total Views: 38 ,
Real Estate