ਪੰਜਾਬ ਕੈਬਨਿਟ ਵਿੱਚ ਹੋਇਆ ਵਾਧਾ : ਮਾਨ ਸਰਕਾਰ ਦੇ 5 ਨਵੇਂ ਮੰਤਰੀਆਂ ਨੇ ਚੁੱਕੀ ਸਹੁੰ

ਪੰਜਾਬ ’ਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਵਜ਼ਾਰਤ ’ਚ ਪਹਿਲਾ ਵਿਸਥਾਰ ਸਾਢੇ ਤਿੰਨ ਮਹੀਨਿਆਂ ਬਾਅਦ ਕੀਤਾ ਗਿਆ ਹੈ। ਨਵੇਂ ਮੰਤਰੀਆਂ ਵਿੱਚ ਵਿਧਾਨ ਸਭਾ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜ ਤੋਂ ਇਲਾਵਾ ਪਹਿਲੀ ਵਾਰ ਜਿੱਤਣ ਵਾਲੇ ਮਾਝਾ ਦੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਡਾ. ਇੰਦਰਬੀਰ ਸਿੰਘ ਨਿੱਝਰ, ਮਾਲਵਾ ਦੇ ਵਿਧਾਨ ਸਭਾ ਹਲਕਾ ਸਮਾਣਾ ਤੋਂ ਚੇਤਨ ਸਿੰਘ ਜੌੜੇਮਾਜਰਾ, ਵਿਧਾਨ ਸਭਾ ਹਲਕਾ ਗੁਰੂ ਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾਹੀ ਅਤੇ ਵਿਧਾਨ ਸਭਾ ਹਲਕਾ ਖਰੜ ਤੋਂ ਅਨਮੋਲ ਗਗਨ ਮਾਨ ਨੂੰ ਮੰਤਰੀ ਬਣਾਇਆ ਗਿਆ ਹੈ।
Total Views: 26 ,
Real Estate