ਨਸ਼ਾ ਤਸਕਰੀ ਦੇ ਮਾਮਲੇ ‘ਚ ਮਜੀਠੀਆ ਨੂੰ ਨਹੀਂ ਮਿਲ ਰਹੀ ਕੋਈ ਰਾਹਤ

ਡਰੱਗਜ਼ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਸਾਬਕਾ ਮੰਤਰੀ ਤੇ ਸ੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਾ ਹੈ। ਮਜੀਠੀਆ ਦੇ ਕੇਸ ਨੂੰ ਲੈ ਕੇ ਅਦਾਲਤ ਵੱਲੋਂ ਬਹਿਸ ਪੂਰੀ ਕਰ ਲਈ ਗਈ ਸੀ ਅਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਗਿਆ ਸੀ। ਜਸਟਿਸ ਮਸੀਹ ਨੇ ਫ਼ੈਸਲਾ ਸੁਣਾਉਣ ਦੀ ਬਜਾਏ ਸੁਣਵਾਈ ਤੋਂ ਹੀ ਇਨਕਾਰ ਕਰ ਦਿੱਤਾ ਅਤੇ ਕੇਸ ਦੂਜੀ ਅਦਾਲਤ ‘ਚ ਰੈਫ਼ਰ ਕੀਤੇ ਜਾਣ ਦੀ ਗੱਲ ਕਹੀ। ਜਸਟਿਸ ਮਸੀਹ ਦੀ ਬੈਂਚ ਨੇ ਖ਼ੁਦ ਨੂੰ ਇਸ ਮਾਮਲੇ ਤੋਂ ਵੱਖ ਕਰ ਲਿਆ ਹੈ। ਹੁਣ ਇਹ ਕੇਸ ਹਾਈਕੋਰਟ ਦੇ ਮੁੱਖ ਜੱਜ ਕੋਲ ਜਾਵੇਗਾ। ਇਸ ਤੋਂ ਬਾਅਦ ਮੁੱਖ ਜੱਜ ਇਸ ਮਾਮਲੇ ਨੂੰ ਕਿਸੇ ਦੂਜੇ ਬੈਂਚ ਨੂੰ ਦੇਣਗੇ। ਡਰੱਗਜ਼ ਮਾਮਲੇ ‘ਚ ਦੋਸ਼ੀ ਬਿਕਰਮ ਮਜੀਠੀਆ ਨੇ ਜ਼ਮਾਨ ਪਟੀਸ਼ਨ ਲਈ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੋਈ ਹੈ।

Total Views: 30 ,
Real Estate