ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦਾ ਗੋਲੀ ਮਾਰ ਕੇ ਕੀਤਾ ਗਿਆ ਕਤਲ

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੂੰ ਗੋਲੀ ਮਾਰ ਦਿੱਤੀ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ ਹੈ ਆਬੇ ਨੂੰ ਨਾਰਾ ਸ਼ਹਿਰ ‘ਚ ਸਵੇਰੇ ਗੋਲੀ ਮਾਰ ਦਿੱਤੀ ਗਈ। ਭਾਸ਼ਣ ਦਿੰਦੇ ਹੋਏ ਉਹ ਅਚਾਨਕ ਢਹਿ ਗਏ। ਰਿਪੋਰਟ ‘ਚ ਕਿਹਾ ਜਾ ਰਿਹਾ ਹੈ ਕਿ ਉਸ ਦੀ ਛਾਤੀ ‘ਚ ਗੋਲੀ ਲੱਗੀ ਹੈ। ਉਸ ਦੇ ਸਿਰ ‘ਤੇ ਵੀ ਸੱਟ ਲੱਗੀ ਹੈ। ਬਹੁਤ ਸਾਰਾ ਖੂਨ ਵੀ ਵਹਿ ਗਿਆ ਹੈ। ਮੈਡੀਕਲ ਟੀਮ ਨੇ ਮੌਕੇ ‘ਤੇ ਮੁੱਢਲੀ ਜਾਂਚ ਤੋਂ ਬਾਅਦ ਉਸ ਨੂੰ ਹਸਪਤਾਲ ਪਹੁੰਚਾਇਆ ਹੈ। ਪੁਲਿਸ ਨੇ ਸ਼ਿੰਜੋ ਆਬੇ ‘ਤੇ ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਮੌਕੇ ਤੋਂ ਗ੍ਰਿਫਤਾਰ ਕਰ ਲਿਆ ਹੈ। 42 ਸਾਲਾ ਹਮਲਾਵਰ ਕੋਲੋਂ ਇੱਕ ਬੰਦੂਕ ਬਰਾਮਦ ਹੋਈ ਹੈ। ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ। ਇਹ ਵੀ ਸਪੱਸ਼ਟ ਨਹੀਂ ਹੈ ਕਿ ਉਸ ਨੇ ਗੋਲੀ ਕਿਉਂ ਚਲਾਈ।
Total Views: 203 ,
Real Estate