ਚੰਡੀਗੜ੍ਹ ਦੇ ਸਕੂਲ ‘ਚ ਡਿੱਗਿਆ ਦਰੱਖਤ, 1 ਬੱਚੀ ਦੀ ਮੌਤ, 13 ਜ਼ਖ਼ਮੀ

ਚੰਡੀਗੜ੍ਹ ਦੇ ਸੈਕਟਰ-9 ਦੇ ਕਾਰਮਲ ਕਾਨਵੈਂਟ ਸਕੂਲ ਅੱਜ ਵਿੱਚ ਸਵੇਰੇ ਇੱਕ ਵੱਡਾ ਦਰੱਖਤ ਡਿੱਗ ਪਿਆ। ਦਰੱਖਤ ਨੇ ਡਿੱਗਣ ਨਾਲ ਕਈ ਬੱਚਿਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ । ਜਿਸ ਤੋਂ ਬਾਅਦ 1 ਬੱਚੀ ਦੀ ਮੌਤ ਦੀ ਖ਼ਬਰ ਹੈ, ਜਦਕਿ 13 ਸਕੂਲੀ ਬੱਚੇ ਜ਼ਖਮੀ ਹੋਏ ਹਨ। ਮ੍ਰਿਤਕ ਬੱਚੀ ਦੀ ਪਛਾਣ ਹਿਰਾਕਸ਼ੀ ਵੱਜੋ ਹੋਈ ਹੈ। ਇਨ੍ਹਾਂ ਵਿਚੋਂ 4 ਬੱਚਿਆਂ ਨੂੰ ਅਤਿ ਗੰਭੀਰ ਹਾਲਤ ਦੇ ਚਲਦਿਆਂ ਪੀਜੀਆਈ ਰੈਫਰ ਕੀਤਾ ਗਿਆ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਕੂਲ ਵਿੱਚ ਦੁਪਹਿਰ ਦੇ ਖਾਣੇ ਦਾ ਸਮਾਂ ਸੀ ਅਤੇ ਇਸ ਵੱਡੇ ਦਰੱਖਤ ਕੋਲ ਕਈ ਬੱਚੇ ਖੇਡ ਰਹੇ ਸਨ। ਫਿਰ ਅਚਾਨਕ ਦਰੱਖਤ ਬੱਚਿਆਂ ‘ਤੇ ਡਿੱਗ ਪਿਆ।

Total Views: 110 ,
Real Estate