ਕਾਂਗਰਸੀ ਆਗੂ ਆਸ਼ੂ ਬਾਂਗੜ ਗ੍ਰਿਫਤਾਰ

ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਵਲੋਂ ਦਿੱਤੀ ਟਿਕਟ ਨੂੰ ਠੁਕਰਾ ਕੇ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਵਲੋਂ ਚੋਣ ਲੜਨ ਵਾਲੇ ਅਮਰਦੀਪ ਸਿੰਘ ਆਸ਼ੂ ਬਾਂਗੜ ਇੰਚਾਰਜ ਕਾਂਗਰਸ ਹਲਕਾ ਦਿਹਾਤੀ ਫ਼ਿਰੋਜ਼ਪੁਰ ਅਤੇ ਉਨ੍ਹਾਂ ਦੇ ਇਕ ਹੋਰ ਸਾਥੀ ਹਰਦੀਪ ਸਿੰਘ ਬਰਾੜ ਵਿਰੁੱਧ ਥਾਣਾ ਸਿਟੀ ਮੋਗਾ-1 ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਆਸ਼ੂ ਬੰਗੜ ਨੂੰ ਵਿਦੇਸ਼ ਜਾਣ ਵਾਲੇ ਨੌਜਵਾਨਾਂ ਦੇ ਕਥਿਤ ਜਾਅਲੀ ਸਰਟੀਫਿਕੇਟ ਬਣਾਉਣ ਦੇ ਦੋਸ਼ਾਂ ਤਹਿਤ ਧੋਖਾਧੜੀ ਦਾ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਦੀ ਜਾਂਚ ਕਰ ਰਹੇ ਫੋਕਲ ਪੁਆਇੰਟ ਚੌਕੀ ਦੇ ਇੰਚਾਰਜ ਮੋਹਕਮ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗਸ਼ਤ ਦੌਰਾਨ ਇਕ ਸੂਚਨਾ ਮਿਲੀ ਸੀ ਕਿ ਆਸ਼ੂ ਬਾਂਗੜ ਅਤੇ ਹਰਦੀਪ ਸਿੰਘ ਬਰਾੜ ਨੇ ਜਾਅਲੀ ਦਸਤਾਵੇਜ਼ ਤਿਆਰ ਕਰਨ ਲਈ ਇਕ ਗਿਰੋਹ ਬਣਾਇਆ ਹੈ ਅਤੇ ਜੇਕਰ ਇਸ ਮਾਮਲੇ ਦੀ ਸਰਚ ਕੀਤੀ ਜਾਵੇ ਤਾਂ ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਜਾਅਲੀ ਦਸਤਾਵੇਜ਼ ਬਰਾਮਦ ਹੋ ਸਕਦੇ ਹਨ। ਪੁਲਿਸ ਨੇ ਮਿਲੀ ਜਾਣਕਾਰੀ ਦੇ ਆਧਾਰ ‘ਤੇ ਹੀ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Total Views: 110 ,
Real Estate