ਚੰਡੀਗੜ੍ਹ ‘ਚ ਹਰਿਆਣਾ ਲਈ ਬਣੇਗੀ ਵੱਖਰੀ ਵਿਧਾਨ ਸਭਾ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੇ ਕਹਿਣ ‘ਤੇ ਕੇਂਦਰ ਸਰਕਾਰ ਨੇ ਹਰਿਆਣਾ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਭਵਨ ਲਈ ਜ਼ਮੀਨ ਦੇਣ ਦਾ ਐਲਾਨ ਕੀਤਾ ਹੈ। ਹਰਿਆਣਾ ਨੂੰ ਚੰਡੀਗੜ੍ਹ ਵਿੱਚ ਜ਼ਮੀਨ ਦਿੱਤੀ ਜਾਵੇਗੀ। ਗ੍ਰਹਿ ਮੰਤਰੀ ਨੇ ਜੈਪੁਰ ਵਿੱਚ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਇਹ ਐਲਾਨ ਕੀਤਾ। ਹਰਿਆਣਾ ਸਰਕਾਰ ਪਹਿਲਾਂ ਹੀ ਚੰਡੀਗੜ੍ਹ ਵਿੱਚ ਜ਼ਮੀਨ ਦੀ ਨਿਸ਼ਾਨਦੇਹੀ ਕਰ ਚੁੱਕੀ ਹੈ। ਰੇਲਵੇ ਲਾਈਟ ਪੁਆਇੰਟ ਤੋਂ ਆਈਟੀ ਪਾਰਕ ਤੱਕ ਜਾਣ ਵਾਲੀ ਮੌਜੂਦਾ ਜ਼ਮੀਨ ਵੀ ਯੂਟੀ ਪ੍ਰਸ਼ਾਸਨ ਵੱਲੋਂ ਦੇਣ ਲਈ ਤਿਆਰ ਹੈ। ਹਰਿਆਣਾ ਨੂੰ ਚੰਡੀਗੜ੍ਹ ਨਾਲ ਲੱਗਦੇ ਇਲਾਕੇ ਵਿੱਚ ਜ਼ਮੀਨ ਜਾਂ 550 ਕਰੋੜ ਰੁਪਏ ਦੇਣੇ ਪੈਣਗੇ।

Total Views: 82 ,
Real Estate