![]()
ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਪ੍ਰਸਤਾਵਿਤ ਮੱਤੇਵਾੜਾ ਪ੍ਰੋਜੈਕਟ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਮੁੱਦੇ ਨੂੰ ਲੈ ਕੇ ਬਣਾਈ ਗਈ ਪਬਲਿਕ ਐਕਸ਼ਨ ਕਮੇਟੀ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਬੈਠਕ ਸੀ, ਜਿਸ ਮਗਰੋਂ ਇਹ ਫ਼ੈਸਲਾ ਲਿਆ ਗਿਆ ਹੈ। ਕੇਂਦਰ ਸਰਕਾਰ ਵੱਲੋਂ ਪ੍ਰਸਤਾਵਿਤ ਟੈਕਸਟਾਈਲ ਪਾਰਕ ਸਤਲੁਜ ਦਰਿਆ ਅਤੇ ਮੱਤੇਵਾੜਾ ਜੰਗਲ ਦੇ ਲਾਗੇ ਸਥਾਪਿਤ ਕੀਤਾ ਜਾਣਾ ਸੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣਾ ਨਜ਼ਦੀਕ ਮੱਤੇਵਾੜਾ ਦੇ ਜੰਗਲ ਵਿੱਚ ਪ੍ਰਾਜੈਕਟ ਨੂੰ ਰੱਦ ਕਰਨ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਇੱਕ ਵੀਡੀਓ ਵਿੱਚ ਭਗਵੰਤ ਮਾਨ ਨੇ ਆਖਿਆ,”ਮੱਤੇਵਾੜਾ ਜੰਗਲ ਵਿੱਚ ਕੋਈ ਉਦਯੋਗਿਕ ਪ੍ਰੋਜੈਕਟ ਨਹੀਂ ਲੱਗੇਗਾ।”ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਪਾਣੀ ਦੇ ਕੋਲ ਕੋਈ ਉਦਯੋਗਿਕ ਪ੍ਰੋਜੈਕਟ ਨਹੀਂ ਲੱਗੇਗਾ ਜੋ ਉਸ ਨੂੰ ਗੰਦਾ ਕਰੇ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਪਾਣੀ ਦੇ ਕੋਲ ਕੋਈ ਉਦਯੋਗਿਕ ਪ੍ਰੋਜੈਕਟ ਨਹੀਂ ਲੱਗੇਗਾ ਜੋ ਉਸ ਨੂੰ ਗੰਦਾ ਕਰੇ। ਭਗਵੰਤ ਮਾਨ ਨੇ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਸੂਬਾ ਸਰਕਾਰ ਨੂੰ ਟੈਕਸਟਾਈਲ ਪ੍ਰੋਜੈਕਟ ਦੀ ਪੇਸ਼ਕਸ਼ ਕੀਤੀ ਅਤੇ 1000 ਏਕੜ ਜ਼ਮੀਨ ਦੀ ਮੰਗ ਕੀਤੀ। ਸੂਬਾ ਸਰਕਾਰ ਵੱਲੋਂ ਮਨਜ਼ੂਰੀ ਦਿੱਤੀ ਗਈ।
“ਸਾਡੀ ਸਰਕਾਰ ਨੇ ਇਸ ਬਾਰੇ ਮੁੜ ਵਿਚਾਰ ਕੀਤਾ ਅਤੇ ਪਤਾ ਲੱਗਿਆ ਕਿ ਇਸ ਨਾਲ ਸਤਲੁਜ ਦਾ ਪਾਣੀ ਪ੍ਰਦੂਸ਼ਿਤ ਹੋਵੇਗਾ। ਗੌਰ ਕਰਨ ਤੋਂ ਬਾਅਦ ਅਸੀਂ ਇਸ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਅਸੀਂ ਇਸ ਨਾਲ ਸਬੰਧਤ ਕਮੇਟੀ ਨਾਲ ਵੀ ਗੱਲਬਾਤ ਕੀਤੀ।”ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਪਾਣੀ ਦੇ ਕੋਲ ਕੋਈ ਉਦਯੋਗਿਕ ਪ੍ਰੋਜੈਕਟ ਨਹੀਂ ਲੱਗੇਗਾ ਜੋ ਉਸ ਨੂੰ ਗੰਦਾ ਕਰੇ।ਭਗਵੰਤ ਮਾਨ ਨੇ ਆਖਿਆ ਕਿ ਜੇਕਰ ਉਦਯੋਗਿਕ ਪ੍ਰੋਜੈਕਟ ਲੱਗੇਗਾ ਵੀ ਤਾਂ ਪੰਜਾਬ ਸਰਕਾਰ ਕਿਤੇ ਹੋਰ ਜਗ੍ਹਾ ਦੇ ਦੇਵੇਗੀ ਪਰ ਇਸ ਗੱਲ ਦਾ ਧਿਆਨ ਰੱਖਿਆ ਜਾਵੇਗਾ ਕਿ ਪੰਜਾਬ ਦਾ ਪਾਣੀ ਗੰਦਾ ਨਾ ਹੋਵੇ। ਇਸ ਫ਼ੈਸਲੇ ਦਾ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਅਤੇ ਹਰਭਜਨ ਸਿੰਘ ਈਟੀਓ ਵੱਲੋਂ ਸਵਾਗਤ ਕੀਤਾ ਗਿਆ ਹੈ।



















